ਕੋਰੋਨਾ ''ਤੇ ਰਾਹੁਲ ਨੇ ਟਵੀਟ ਕੀਤਾ ਗਰਾਫ਼, ਪੁੱਛਿਆ- ''ਕੀ ਭਾਰਤ ਚੰਗੀ ਸਥਿਤੀ ''ਚ ਹੈ?''

07/13/2020 10:41:10 AM

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਪੀੜਤ ਮਰੀਜ਼ਾਂ ਦਾ ਅੰਕੜਾ ਸਾਢੇ 8 ਲੱਖ ਤੋਂ ਪਾਰ ਕਰ ਗਿਆ ਹੈ। ਇਸ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਮੁੜ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਵਾਲ ਕੀਤਾ ਕਿ ਕੀ ਕੋਵਿਡ-19 ਵਿਰੁੱਧ ਲੜਾਈ 'ਚ ਭਾਰਤ ਚੰਗੀ ਸਥਿਤੀ ਵਿਚ ਹੈ। ਉਨ੍ਹਾਂ ਨੇ ਭਾਰਤ ਵਿਚ ਕੋਰੋਨਾ ਦੇ ਮਾਮਲੇ ਵੱਧਣ ਦੀ ਤੁਲਨਾ ਦੁਨੀਆ ਦੇ ਕਈ ਦੇਸ਼ਾਂ 'ਚ ਵਾਇਰਸ 'ਚ ਵਾਧਾ ਕਰਨ ਵਾਲਾ ਇਕ ਗਰਾਫ਼ ਸਾਂਝਾ ਕਰਦੇ ਹੋਏ ਟਵੀਟ ਕੀਤਾ। 

PunjabKesari

ਰਾਹੁਲ ਨੇ ਟਵੀਟ ਕੀਤਾ ਕਿ ਕੋਵਿਡ-19 ਵਿਰੁੱਧ ਲੜਾਈ 'ਚ ਭਾਰਤ ਚੰਗੀ ਸਥਿਤੀ ਵਿਚ ਹੈ? ਸਿਹਤ ਮੰਤਰਾਲਾ ਮੁਤਾਬਕ ਭਾਰਤ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਸਭ ਤੋਂ ਵਧੇਰੇ 28,701 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦੀ ਕੁੱਲ ਗਿਣਤੀ 8,78,254 ਹੋ ਗਈ ਹੈ। 500 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 23,174 ਹੋ ਗਈ ਹੈ।

ਗਰਾਫ਼ ਵਿਚ ਦਿੱਸ ਰਿਹਾ ਹੈ ਕਿ ਅਮਰੀਕਾ ਵਿਚ ਵਾਇਰਸ ਦੇ ਰਫ਼ਤਾਰ ਭਾਰਤ ਦੇ ਮੁਕਾਬਲੇ ਜ਼ਿਆਦਾ ਹੈ, ਜਦਕਿ ਸਾਊਥ ਕੋਰੀਆ ਅਤੇ ਨਿਊਜ਼ੀਲੈਂਡ 'ਚ ਸਥਿਤੀ ਕੰਟਰੋਲ ਵਿਚ ਹੈ। ਦੱਸ ਦੇਈਏ ਕਿ ਭਾਰਤ ਵਿਚ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜੇਕਰ ਪੂਰੀ ਦੁਨੀਆ 'ਤੇ ਝਾਤ ਮਾਰੀ ਜਾਵੇ ਤਾਂ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 30 ਲੱਖ ਤੋਂ ਪਾਰ ਹੋ ਗਈ ਹੈ। ਹੁਣ ਤੱਕ ਕਰੀਬ 5 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ।


Tanu

Content Editor

Related News