ਰਾਹੁਲ ਨੇ ਕਿਸਾਨਾਂ ਦੇ ‘ਭਾਰਤ ਬੰਦ’ ਦਾ ਕੀਤਾ ਸਮਰਥਨ, ਅੰਦੋਲਨ ਨੂੰ ਦੱਸਿਆ ‘ਅਹਿੰਸਕ ਸੱਤਿਆਗ੍ਰਹਿ’

Monday, Sep 27, 2021 - 10:00 AM (IST)

ਨਵੀਂ ਦਿੱਲੀ- ਕਿਸਾਨਾਂ ਵਲੋਂ ਅੱਜ ਯਾਨੀ ਸੋਮਵਾਰ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਗਈ ਹੈ। ਜਿਸ ਦਾ ਸਮਰਥਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਕਿਸਾਨਾਂ ਦਾ ਅਹਿੰਸਕ ‘ਸੱਤਿਆਗ੍ਰਹਿ’ ਹਾਲੇ ਵੀ ਦ੍ਰਿੜ ਹੈ ਪਰ ‘ਸ਼ੋਸ਼ਣਕਾਰੀ’ ਸਰਕਾਰ ਨੂੰ ਇਹ ਪਸੰਦ ਨਹੀਂ ਹੈ ਅਤੇ ਇਸ ਲਈ ‘ਭਾਰਤ ਬੰਦ’ ਦੀ ਅਪੀਲ ਕੀਤੀ ਹੈ। ਕਾਂਗਰਸ ਨੇ ਆਪਣੇ ਵਰਕਰਾਂ, ਰਾਜ ਇਕਾਈ ਮੁਖੀਆਂ ਅਤੇ ਪ੍ਰਮੁੱਖ ਸੰਗਠਨਾਂ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਸੰਘਾਂ ਵਲੋਂ ਬੁਲਾਏ ਗਏ ‘ਭਾਰਤ ਬੰਦ’ ਹਿੱਸਾ ਲੈਣ ਲਈ ਕਿਹਾ ਹੈ। ਰਾਹੁਲ ਨੇ ਟਵੀਟ ਕੀਤਾ,‘‘ਕਿਸਾਨਾਂ ਦਾ ਹਿੰਸਕ ਸੱਤਿਆਗ੍ਰਹਿ ਹਾਲੇ ਵੀ ਦ੍ਰਿੜ ਹੈ ਪਰ ਸ਼ੋਸ਼ਣ ਕਰਨ ਵਾਲੀ ਸਰਕਾਰ ਨੂੰ ਇਹ ਨਹੀਂ ਪਸੰਦ ਹੈ, ਇਸ ਲਈ ਅੱਜ ‘ਭਾਰਤ ਬੰਦ’ ਹੈ।’’

PunjabKesari

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ 5 ਸਤੰਬਰ ਨੂੰ ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ ’ਚ 27 ਸਤੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲਏ ਜਾਣ ਤੱਕ ਉਹ ਆਪਣਾ ਅੰਦੋਲਨ ਖ਼ਤਮ ਨਹੀਂ ਕਰਨਗੇ। ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਦਲਾਂ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕੇ ‘ਭਾਰਤ ਬੰਦ’, ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਰਹੇਗਾ ਬੰਦ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


DIsha

Content Editor

Related News