ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ
Wednesday, Jun 30, 2021 - 02:02 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਬੁੱਧਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਸਿਰਫ਼ ਕੋਵਿਡ ਸੰਬੰਧੀ ਪਾਬੰਦੀਆਂ ਕਾਰਨ ਜਨਤਕ ਆਵਾਜਾਈ ਸੇਵਾ ਲਈ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ ਸਗੋਂ ਇਸ ਦਾ ਅਸਲ ਕਾਰਨ ਪੈਟਰੋਲੀਅਮ ਉਤਪਾਦਾਂ ਦੀਆਂ ਉੱਚੀਆਂ ਕੀਮਤਾਂ ਹਨ। ਰਾਹੁਲ ਨੇ ਟਵੀਟ ਕੀਤਾ,''ਜਨਤਕ ਆਵਾਜਾਈ ਸੇਵਾ ਲਈ ਲੰਬੀਆਂ-ਅਸਹੂਲਤਜਨਕ ਲਾਈਨਾਂ ਕਾਰਨਾਂ ਸਿਰਫ਼ ਕੋਵਿਡ ਪਾਬੰਦੀ ਨਹੀਂ ਹਨ। ਅਸਲੀ ਕਾਰਨ ਜਾਣਨ ਲਈ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕੀਮਤ ਦੇਖੋ।''
ਦੱਸਣਯੋਗ ਹੈ ਕਿ ਕਾਂਗਰਸ ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ 'ਤੇ ਲਗਾਤਾਰ ਦੋਸ਼ ਲਗਾ ਰਹੀ ਹੈ ਕਿ ਉਹ ਪੈਟਰੋਲ-ਡੀਜ਼ਲ 'ਤੇ ਉਤਪਾਦ ਫੀਸ ਵਧਾ ਕੇ ਹਰ ਸਾਲ 7 ਲੱਖ ਰੁਪਏ ਕਮਾ ਰਹੀ ਹੈ ਪਰ ਕੋਵਿਡ ਆਫ਼ਤ ਦੇ ਸਮੇਂ ਆਮ ਲੋਕਾਂ ਨੂੰ ਆਰਥਿਕ ਮਦਦ ਦੇਣ ਲਈ ਕਦਮ ਨਹੀਂ ਚੁੱਕ ਰਹੀ ਹੈ। ਦੱਸਣਯੋਗ ਹੈ ਕਿ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਅਤੇ ਡੀਜ਼ਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੈ।