PM ਦੇ ਵਾਇਨਾਡ ਜਾਣ ਦੇ ਫ਼ੈਸਲੇ ਦਾ ਰਾਹੁਲ ਕੀਤਾ ਧੰਨਵਾਦ, ਕਿਹਾ-ਕਰਨਗੇ ਰਾਸ਼ਟਰੀ ਆਫ਼ਤ ਘੋਸ਼ਿਤ
Saturday, Aug 10, 2024 - 11:29 AM (IST)
ਨਵੀਂ ਦਿੱਲੀ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕੇਰਲ ਵਿਚ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਵਾਇਨਾਡ ਦਾ ਦੌਰਾ ਕਰਨ ਦੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਤਬਾਹੀ ਨੂੰ ਦੇਖਣ ਤੋਂ ਬਾਅਦ ਉਹ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨਗੇ। ਸ਼੍ਰੀਮਾਨ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ X 'ਤੇ ਲਿਖਿਆ, “ਧੰਨਵਾਦ ਮੋਦੀ ਜੀ, ਭਿਆਨਕ ਤ੍ਰਾਸਦੀ ਦਾ ਵਿਅਕਤੀਗਤ ਰੂਪ ਨਾਲ ਜਾਇਜ਼ਾ ਲੈਣ ਲਈ ਵਾਇਨਾਡ ਆਉਣ ਲਈ। ਇਹ ਇੱਕ ਚੰਗਾ ਫ਼ੈਸਲਾ ਹੈ। ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਜਦੋਂ ਤਬਾਹੀ ਦੀ ਤੀਬਰਤਾ ਨੂੰ ਖੁਦ ਦੇਖ ਲੈਣਗੇ, ਤਾਂ ਉਹ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨਗੇ।''
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਵਾਇਨਾਡ ਦਾ ਦੌਰਾ ਕਰਨਗੇ, ਜਿੱਥੇ ਉਹ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕਰਨਗੇ ਅਤੇ ਤਬਾਹੀ ਤੋਂ ਬਚੇ ਲੋਕਾਂ ਨਾਲ ਵੀ ਗੱਲਬਾਤ ਕਰਨਗੇ। ਉਹ ਸਵੇਰੇ 11 ਵਜੇ ਕੰਨੂਰ ਪਹੁੰਚਣਗੇ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕਰਨਗੇ। ਬਚਾਅ ਕਾਰਜ ਵਿੱਚ ਸ਼ਾਮਲ ਟੀਮਾਂ ਪ੍ਰਧਾਨ ਮੰਤਰੀ ਨੂੰ ਨਿਕਾਸੀ ਦੇ ਯਤਨਾਂ ਬਾਰੇ ਜਾਣਕਾਰੀ ਦੇਣਗੀਆਂ। ਵਰਣਨਯੋਗ ਹੈ ਕਿ ਸ੍ਰੀ ਗਾਂਧੀ ਨੇ ਆਪਣੇ ਸਾਬਕਾ ਸੰਸਦੀ ਖੇਤਰ ਵਿਚ ਜ਼ਮੀਨ ਖਿਸਕਣ ਦੀ ਘਟਨਾ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕ ਸਭਾ ਵਿੱਚ ਵੀ ਇਹ ਮੁੱਦਾ ਉਠਾਇਆ ਅਤੇ ਸਰਕਾਰ ਨੂੰ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8