‘ਨੈਸ਼ਨਲ ਹੈਰਾਲਡ’ ਮਾਮਲੇ ’ਚ ਅੱਜ ED ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ

Monday, Jun 13, 2022 - 09:54 AM (IST)

‘ਨੈਸ਼ਨਲ ਹੈਰਾਲਡ’ ਮਾਮਲੇ ’ਚ ਅੱਜ ED ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਸੋਮਵਾਰ ਯਾਨੀ ਕਿ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣਗੇ। ਇਸ ਮੌਕੇ ਕਾਂਗਰਸ ਨੇ ਦੇਸ਼ ਭਰ 'ਚ ਈਡੀ ਦਫ਼ਤਰਾਂ ਦੇ ਬਾਹਰ 'ਸਤਿਆਗ੍ਰਹਿ' ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਦਿੱਲੀ 'ਚ ਵੀ ਵੱਡੇ ਪੱਧਰ 'ਤੇ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ, ਹਾਲਾਂਕਿ ਕਾਂਗਰਸ ਸੂਤਰਾਂ ਦਾ ਦਾਅਵਾ ਹੈ ਕਿ ਦਿੱਲੀ ਪੁਲਸ ਨੇ ਪਾਰਟੀ ਹੈੱਡਕੁਆਰਟਰ ਦੇ ਆਲੇ-ਦੁਆਲੇ ਦੇ ਰਸਤਿਆਂ ’ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਨੇ ਰਾਹੁਲ ਗਾਂਧੀ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਹੈ।

ਇਹ ਵੀ ਪੜ੍ਹੋ- ਕੋਰੋਨਾ ਪੀੜਤ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਗਿਆ ਦਾਖ਼ਲ

ਜਾਂਚ ਏਜੰਸੀ ਨੇ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਪੇਸ਼ ਹੋਣ ਲਈ ਕਿਸੇ ਹੋਰ ਤਾਰੀਖ਼ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹਨ। ਜਾਂਚ ਏਜੰਸੀ ਨੇ ਇਸੇ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 8 ਜੂਨ ਨੂੰ ਪੇਸ਼ ਹੋਣ ਦਾ ਨੋਟਿਸ ਦਿੱਤਾ ਗਿਆ ਸੀ। ਹਾਲਾਂਕਿ ਕਾਂਗਰਸ ਪ੍ਰਧਾਨ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਸੀ ਕਿਉਂਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਹਨ ਅਤੇ ਅਜੇ ਤੱਕ ਠੀਕ ਨਹੀਂ ਹੋਈ ਹੈ।

ਇਹ ਵੀ ਪੜ੍ਹੋ- ਨੈਸ਼ਨਲ ਹੈਰਾਲਡ ਕੇਸ: ED ਨੇ ਭੇਜਿਆ ਸੰਮਨ, ਸੋਨੀਆ ਗਾਂਧੀ ਅਤੇ ਰਾਹੁਲ ਦੀਆਂ ਵਧੀਆਂ ਮੁਸ਼ਕਲਾਂ

ਕਾਂਗਰਸ ਨੇ ਕਿਹਾ ਦੋਸ਼ ਬੇਬੁਨਿਆਦ-
ਓਧਰ ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਉਸ ਦੇ ਸੀਨੀਅਰ ਨੇਤਾਵਾਂ 'ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਈਡੀ ਦੀ ਇਹ ਕਾਰਵਾਈ ਬਦਲਾਖੋਰੀ ਦੀ ਰਾਜਨੀਤੀ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਉਹ ਅਤੇ ਉਨ੍ਹਾਂ ਦੀ ਲੀਡਰਸ਼ਿਪ ਝੁੱਕਣ ਵਾਲੀ ਨਹੀਂ ਹੈ। ਈਡੀ ਦੇ ਅਧਿਕਾਰੀਆਂ ਨੇ ਹਾਲ ਹੀ ਵਿਚ ਦੱਸਿਆ ਸੀ ਕਿ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਅਤੇ ਰਾਹੁਲ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਅਧਿਕਾਰੀਆਂ ਨੇ ਕਿਹਾ ਸੀ ਕਿ ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਗਾਂਧੀ ਪਰਿਵਾਰ ਤੋਂ ਪੁੱਛਗਿੱਛ 'ਯੰਗ ਇੰਡੀਅਨ' ਅਤੇ 'ਐਸੋਸੀਏਟਿਡ ਜਰਨਲਜ਼ ਲਿਮਟਿਡ' (ਏਜੇਐਲ) ਦੇ ਪ੍ਰਮੋਟਰਾਂ ਦੀ ਹਿੱਸੇਦਾਰੀ ਪੈਟਰਨ, ਵਿੱਤੀ ਲੈਣ-ਦੇਣ ਅਤੇ ਭੂਮਿਕਾ ਨੂੰ ਸਮਝਣ ਲਈ ਈਡੀ ਦੀ ਜਾਂਚ ਦਾ ਹਿੱਸਾ ਹੈ। ‘ਯੰਗ ਇੰਡੀਅਨ’ ਦੇ ਪ੍ਰਮੋਟਰਾਂ ਅਤੇ ਸ਼ੇਅਰਧਾਰਕਾਂ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕੁਝ ਹੋਰ ਕਾਂਗਰਸੀ ਮੈਂਬਰ ਸ਼ਾਮਲ ਹਨ।

 


author

Tanu

Content Editor

Related News