ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਰਾਹੁਲ ਨੇ ਦਿੱਤੀ ਸ਼ਰਧਾਂਜਲੀ, ਮਿੱਟੀ ਚੁੰਮ ਕੇ ਕੀਤਾ ਨਮਨ
Saturday, Jan 28, 2023 - 06:05 PM (IST)
ਪੁਲਵਾਮਾ- ਕਾਂਗਰਸ ਆਗੂ ਰਾਹੁਲ ਗਾਂਧੀ ਨੇ 2019 'ਚ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਵਾਪਰੇ ਇਕ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ 40 ਜਵਾਨਾਂ ਨੂੰ ਸ਼ਨੀਵਾਰ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ- 3 ਸਕੇ ਭੈਣ-ਭਰਾ ਬਣੇ PCS ਅਧਿਕਾਰੀ, ਗ਼ਰੀਬੀ ਕਾਰਨ ਇਕੋ ਕਿਤਾਬ ਨਾਲ ਕੀਤੀ ਸੀ ਪੜ੍ਹਾਈ
'ਭਾਰਤ ਜੋੜੋ ਯਾਤਰਾ' ਦੇ ਆਖ਼ਰੀ ਪੜਾਅ ਤਹਿਤ ਘਾਟੀ ਪਹੁੰਚੇ ਰਾਹੁਲ ਨੇ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ 'ਤੇ ਉਸ ਥਾਂ 'ਤੇ ਫੁੱਲ ਭੇਟ ਕੀਤੇ, ਜਿੱਥੇ 4 ਸਾਲ ਪਹਿਲਾਂ ਜੈਸ਼-ਏ-ਮੁਹੰਮਦ ਦੇ ਇਕ ਆਤਮਘਾਤੀ ਹਮਲਾਵਰ ਨੇ CRPF ਦੇ ਕਾਫਿਲੇ 'ਚ ਸ਼ਾਮਲ ਬੱਸ ਨੂੰ ਨਿਸ਼ਾਨਾ ਬਣਾਇਆ ਸੀ।
ਇਹ ਵੀ ਪੜ੍ਹੋ- 70 ਸਾਲ ਦੇ ਸਹੁਰੇ ਨੇ 28 ਸਾਲਾ ਨੂੰਹ ਨਾਲ ਕਰਵਾਇਆ ਵਿਆਹ, ਮੰਦਰ 'ਚ ਲਏ ਫੇਰੇ
ਸ਼੍ਰੀਨਗਰ ਵਲ ਵਧ ਰਹੀ 'ਭਾਰਤ ਜੋੜੋ ਯਾਤਰਾ' ਪੁਲਵਾਮਾ ਹਮਲੇ 'ਚ ਸ਼ਹੀਦ CRPF ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੁਝ ਦੇਰ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ 'ਤੇ ਰੁਕੀ। ਰਾਹੁਲ ਦੀ ਅਗਵਾਈ ਵਿਚ ਕੱਢੀ ਜਾ ਰਹੀ ਪੈਦਲ ਯਾਦਰਾ ਪਿਛਲੇ ਸਾਲ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ 30 ਜਨਵਰੀ ਨੂੰ ਸ਼੍ਰੀਨਗਰ 'ਚ ਖ਼ਤਮ ਹੋਵੇਗੀ।