ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ

01/10/2023 11:55:15 AM

ਹਰਿਆਣਾ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਭਾਰਤ ਜੋੜੋ ਯਾਤਰਾ' ਅਧੀਨ ਪੰਜਾਬ 'ਚ ਆਪਣੀ ਪੈਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੰਗਲਵਾਰ ਦੁਪਹਿਰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਜਾਣਗੇ। ਇਸ ਯਾਤਰਾ ਦਾ ਹਰਿਆਣਾ ਦਾ ਪੜਾਅ ਮੰਗਲਵਾਰ ਨੂੰ ਪੂਰਾ ਹੋ ਗਿਆ। ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ,''ਭਾਰਤ ਜੋੜੋ ਯਾਤਰਾ ਦਾ 116ਵਾਂ ਦਿਨ ਹਰਿਆਣਾ ਦੇ ਅੰਬਾਲਾ 'ਚ ਪੂਰਾ ਹੋਇਆ। ਬੁੱਧਵਾਰ ਸਵੇਰ ਪੰਜਾਬ 'ਚ ਇਹ ਯਾਤਰਾ ਸ਼ੁਰੂ ਹੋਵੇਗੀ। ਅੰਮ੍ਰਿਤਸਰ ਦੇ ਪਵਿੱਤਰ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਯਾਤਰਾ ਸ਼ੁਰੂ ਕਰਨ ਤੋਂ ਬਿਹਤਰ ਕੁਝ ਨਹੀਂ ਹੋ ਸਕਦਾ।''

PunjabKesari

ਉਨ੍ਹਾਂ ਇਹ ਵੀ ਦੱਸਿਆ ਕਿ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਜਾਣਗੇ, ਇਸ ਲਈ ਮੰਗਲਵਾਰ ਦੁਪਹਿਰ ਬਾਅਦ ਪੈਦਲ ਯਾਤਰਾ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਰਾਹੁਲ ਨੇ ਮੰਗਲਵਾਰ ਸਵੇਰੇ ਅੰਬਾਲਾ ਕੈਂਟ ਦੇ ਸ਼ਾਹਪੁਰ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ। ਦਸੰਬਰ 'ਚ ਵੀ ਇਹ ਯਾਤਰਾ ਹਰਿਆਣਾ ਦੇ ਮੇਵਾਤ, ਫਰੀਦਾਬਾਦ ਅਤੇ ਕੁਝ ਹੋਰ ਇਲਾਕਿਆਂ ਤੋਂ ਲੰਘੀ ਸੀ। 'ਭਾਰਤ ਜੋੜੋ ਯਾਤਰਾ' 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਪੰਜਾਬ ਪਹੁੰਚੀ ਹੈ। ਪੰਜਾਬ ਤੋਂ ਬਾਅਦ ਯਾਤਰਾ ਹਿਮਾਚਲ ਪ੍ਰਦੇਸ਼ ਅਤੇ ਫਿਰ ਜੰਮੂ ਕਸ਼ਮੀਰ ਜਾਵੇਗੀ। ਸ਼੍ਰੀਨਗਰ 'ਚ ਇਹ ਯਾਤਰਾ ਸਮਾਪਤ ਹੋਵੇਗੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News