‘ਅਗਨੀਪਥ’ ਯੋਜਨਾ ਵਿਰੁੱਧ ਰਾਹੁਲ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਦਖ਼ਲ ਦੇਣ ਦੀ ਕੀਤੀ ਬੇਨਤੀ

Sunday, Jun 02, 2024 - 10:44 AM (IST)

‘ਅਗਨੀਪਥ’ ਯੋਜਨਾ ਵਿਰੁੱਧ ਰਾਹੁਲ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਦਖ਼ਲ ਦੇਣ ਦੀ ਕੀਤੀ ਬੇਨਤੀ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ‘ਅਗਨੀਪਥ’ ਯੋਜਨਾ ਵਿਰੁੱਧ ਚਿੱਠੀ ਲਿਖ ਕੇ ਦੋਸ਼ ਲਾਇਆ ਕਿ ਇਸ ਯੋਜਨਾ ਕਾਰਨ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਨਾਲ ਦਿੱਤੇ ਗਏ ਲਾਭ ਨੂੰ ਲੈ ਕੇ ਵਿਤਕਰਾ ਹੋ ਰਿਹਾ ਹੈ। ਰਾਸ਼ਟਰਪਤੀ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਇਕ ਅਪਵਾਦ ਜ਼ਰੂਰੀ ਹੈ ਕਿਉਂਕਿ ਉਹ ਭਾਰਤ ਦੀਆਂ ਹਥਿਆਰਬੰਦ ਫੌਜਾਂ ਦੇ ਸੁਪਰੀਮ ਕਮਾਂਡਰ ਹਨ ਤੇ ਇਹ ਮੁੱਦਾ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਦਾ ਹੈ।

ਰਾਸ਼ਟਰਪਤੀ ਨੂੰ ਆਪਣੀ ਦੋ ਪੰਨਿਆਂ ਦੀ ਚਿੱਠੀ ’ਚ ਰਾਹੁਲ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਨੂੰ ‘ਇਨਸਾਫ਼’ ਦਿਵਾਉਣ ਦੀ ਅਪੀਲ ਨਾਲ ਉਹ ਇਹ ਚਿੱਠੀ ਲਿਖ ਰਹੇ ਹਨ। ਆਪਣੀ ਚਿੱਠੀ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਹੋਏ ਅਗਨੀਵੀਰਾਂ ਦੇ ਪਰਿਵਾਰਾਂ ਨੂੰ ਨਿਯਮਤ ਜਵਾਨਾਂ ਦੇ ਮੁਕਾਬਲੇ ਦਿੱਤੇ ਜਾਣ ਵਾਲੇ ਲਾਭਾਂ ਦੀ ਕਿਸਮ ਅਤੇ ਸਰਹੱਦ ’ਤੇ ਵਿਤਕਰਾ ਤੁਹਾਡੇ ਤੁਰੰਤ ਧਿਆਨ ਦੀ ਮੰਗ ਕਰਦਾ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ। ਇਹੀ ਕਾਰਨ ਹੈ ਕਿ ਕਾਂਗਰਸ ਪਾਰਟੀ ਅਤੇ ‘ਇੰਡੀਆ’ ਗੱਠਜੋੜ ਵਿਚ ਸਾਡੇ ਸਹਿਯੋਗੀਆਂ ਨੇ 'ਅਗਨੀਪਥ' ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਬਣਨ ’ਤੇ ਇਸ ਨੂੰ ਰੱਦ ਕਰਨ ਦਾ ਅਸੀਂ ਵਾਅਦਾ ਕੀਤਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

DIsha

Content Editor

Related News