ਰੇਲ ਹਾਦਸਾ : ਸ਼ਰਦ ਪਵਾਰ ਨੇ ਜਾਂਚ ਦੀ ਮੰਗ ਕਰਦਿਆਂ ਵੈਸ਼ਨਵ ਦੇ ਅਸਤੀਫੇ ਦੀ ਕੀਤੀ ਮੰਗ
Saturday, Jun 03, 2023 - 09:21 PM (IST)
ਨੈਸ਼ਨਲ ਡੈਸਕ : ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਓਡਿਸ਼ਾ ਦੇ ਬਾਲਾਸੋਰ ਰੇਲ ਹਾਦਸੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਭਿਆਨਕ ਰੇਲ ਹਾਦਸੇ 'ਚ ਹੁਣ ਤੱਕ ਘੱਟੋ-ਘੱਟ 288 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 800 ਤੋਂ ਵੱਧ ਲੋਕ ਜ਼ਖ਼ਮੀ ਹੋ ਚੁੱਕੇ ਹਨ। ਹਾਦਸੇ ਤੋਂ ਬਾਅਦ ਨੈਤਿਕ ਆਧਾਰ 'ਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਬਾਰੇ ਪੁੱਛੇ ਜਾਣ 'ਤੇ ਪਵਾਰ ਨੇ ਰੇਲ ਹਾਦਸੇ ਤੋਂ ਬਾਅਦ ਤਤਕਾਲੀ ਰੇਲ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਅਸਤੀਫੇ ਦੀ ਉਦਾਹਰਨ ਦਿੰਦਿਆਂ ਕਿਹਾ, ''ਸੱਤਾ 'ਚ ਰਹਿਣ ਵਾਲਿਆਂ ਨੂੰ ਜੋ ਵੀ ਉਚਿਤ ਹੈ, ਉਹ ਕਰਨਾ ਚਾਹੀਦਾ ਹੈ।"
ਇਹ ਵੀ ਪੜ੍ਹੋ : ਅਮਰੀਕਾ ਦੇ ਇਸ ਸੂਬੇ 'ਚ ਟਰਾਂਸਜੈਂਡਰਾਂ ਲਈ ਬੁਰੀ ਖ਼ਬਰ, ਡਾਕਟਰੀ ਇਲਾਜ 'ਤੇ ਲੱਗੀ ਪਾਬੰਦੀ
ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ, ਕੋਰੋਮੰਡਲ ਐਕਸਪ੍ਰੈੱਸ ਅਤੇ ਇਕ ਮਾਲ ਗੱਡੀ ਵਿਚਾਲੇ ਹੋਈ ਟੱਕਰ ਕਾਰਨ ਹੋਏ ਇਸ ਭਿਆਨਕ ਹਾਦਸੇ 'ਚ ਘੱਟੋ-ਘੱਟ 2000 ਯਾਤਰੀ ਪ੍ਰਭਾਵਿਤ ਹੋਏ ਹਨ। ਪਵਾਰ ਨੇ ਪੱਤਰਕਾਰਾਂ ਨੂੰ ਕਿਹਾ, "ਇਹ ਇਕ ਹਾਦਸਾ ਹੈ ਅਤੇ ਸਾਰਿਆਂ ਨੇ ਜਾਂਚ ਦੀ ਮੰਗ ਕੀਤੀ ਹੈ। ਤੱਥ ਸਾਹਮਣੇ ਆਉਣ ਦਿਓ, ਤਦ ਹੀ ਕੋਈ ਸਲਾਹ ਦਿੱਤੀ ਜਾ ਸਕਦੀ ਹੈ।"
ਇਹ ਵੀ ਪੜ੍ਹੋ : 14 ਦਵਾਈਆਂ ਦੀ ਫਿਕਸਡ-ਡੋਜ਼ ’ਤੇ ਲੱਗੀ ਪਾਬੰਦੀ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ
ਕੁਝ ਪਾਰਟੀਆਂ ਵੱਲੋਂ ਰੇਲ ਮੰਤਰੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰਨ 'ਤੇ ਐੱਨਸੀਪੀ ਮੁਖੀ ਨੇ ਕਿਹਾ, "ਜਦੋਂ ਲਾਲ ਬਹਾਦੁਰ ਸ਼ਾਸਤਰੀ ਰੇਲ ਮੰਤਰੀ ਸਨ ਤਾਂ ਉਦੋਂ ਵੀ ਇਕ ਹਾਦਸਾ ਵਾਪਰਿਆ ਸੀ। ਉਸ ਸਮੇਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਸਤੀਫਾ ਦੇਣ ਦੇ ਉਨ੍ਹਾਂ ਦੇ ਫ਼ੈਸਲੇ ਦੇ ਖ਼ਿਲਾਫ਼ ਸਨ ਪਰ ਸ਼ਾਸਤਰੀ ਜੀ ਨੇ ਮਹਿਸੂਸ ਕੀਤਾ ਕਿ ਅਹੁਦਾ ਛੱਡਣਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੈ।'' ਪਵਾਰ ਨੇ ਕਿਹਾ, ''ਪੂਰਾ ਦੇਸ਼ ਇਸ ਮਿਸਾਲ ਨੂੰ ਜਾਣਦਾ ਹੈ ਅਤੇ ਸੱਤਾ 'ਚ ਬੈਠੇ ਲੋਕਾਂ ਨੂੰ ਉਹੀ ਕਰਨਾ ਚਾਹੀਦਾ ਹੈ ਜੋ ਸਹੀ ਲੱਗਦਾ ਹੈ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।