ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Tuesday, May 12, 2026 - 09:53 AM (IST)
ਵੈੱਬ ਡੈਸਕ- ਰੇਲਵੇ ਭਰਤੀ ਬੋਰਡ (ਆਰਆਰਬੀ) ਨੇ ਅਸਿਸਟੈਂਟ ਲੋਕੋ ਪਾਇਲਟ ਦੇ 11,127 ਅਹੁਦਿਆਂ 'ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 15 ਮਈ ਤੋਂ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਲੋਕੋ ਪਾਇਲਟ ਦੇ 11,127 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਕ
ਉਮੀਦਵਾਰ 14 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 10ਵੀਂ ਨਾਲ ਆਈਟੀਆਈ ਦੀ ਡਿਗਰੀ ਹੋਣੀ ਚਾਹੀਦੀ ਹੈ। ਜਾਂ ਫਿਰ 10ਵੀਂ ਦੇ ਨਾਲ ਇੰਜੀਨੀਅਰਿੰਗ 'ਚ ਡਿਪਲੋਮਾ ਜਾਂ ਇੰਜੀਨੀਅਰਿੰਗ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। ਓਬੀਸੀ ਨੂੰ 3 ਸਾਲ ਦੀ ਛੋਟ ਅਤੇ ਐੱਸਸੀ/ਐੱਸਟੀ ਨੂੰ 5 ਸਾਲ ਦੀ ਛੋਟ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
