ਰੇਲਵੇ ''ਚ ਨਿਕਲੀ ਨੌਕਰੀ ! 10ਵੀਂ ਪਾਸ ਲਈ ਭਰਤੀ ਹੋਣ ਦਾ ਸੁਨਹਿਰੀ ਮੌਕਾ
Sunday, Feb 01, 2026 - 09:55 AM (IST)
ਵੈੱਬ ਡੈਸਕ- ਰੇਲਵੇ ਭਰਤੀ ਬੋਰਡ (ਆਰਆਰਬੀ) ਨੇ 21,997 ਅਹੁਦਿਆਂ 'ਤੇ ਗਰੁੱਪ ਡੀ ਦਾ ਵਿਗਿਆਪਨ ਜਾਰੀ ਕਰ ਦਿੱਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਗਰੁੱਪ ਡੀ ਦੇ 21,997 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ
ਉਮੀਦਵਾਰ 2 ਮਾਰਚ 2026 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 33 ਸਾਲ ਤੈਅ ਕੀਤੀ ਗਈ ਹੈ। ਉਮਰ ਦੀ ਗਣਨਾ 1 ਜਨਵਰੀ 2026 ਦੇ ਆਧਾਰ 'ਤੇ ਕੀਤੀ ਜਾਵੇਗੀ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਦੀ ਜਨਮ ਤਰੀਕ 2 ਜਨਵਰੀ 1993 ਤੋਂ ਪਹਿਲਾਂ ਦੀ ਨਾ ਹੋਵੇ।
ਤਨਖਾਹ
ਉਮੀਦਵਾਰ ਨੂੰ 18 ਹਜ਼ਾਰ ਰੁਪਏ ਹਰ ਮਹੀਨੇ ਤਨਖਾਹ ਮਿਲੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਸਿੱਖਿਆ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ। ਜਿਹੜੇ ਉਮੀਦਵਾਰਾਂ ਨੇ ਆਈਟੀਆਈ ਕੀਤਾ ਹੋਇਆ ਹੈ, ਉਹ ਵੀ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
