ਮਿਜ਼ੋਰਮ 'ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਮਜ਼ਦੂਰਾਂ ਦੀ ਮੌਤ

Wednesday, Aug 23, 2023 - 12:55 PM (IST)

ਮਿਜ਼ੋਰਮ 'ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਮਜ਼ਦੂਰਾਂ ਦੀ ਮੌਤ

ਆਈਜ਼ੋਲ- ਮਿਜ਼ੋਰਮ ਦੇ ਸੈਰਾਂਗ ਇਲਾਕੇ ਕੋਲ ਬੁੱਧਵਾਰ ਯਾਨੀ ਕਿ ਅੱਜ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿ ਜਾਣ ਮਗਰੋਂ 17 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ, ਕਿਉਂਕਿ ਘਟਨਾ ਦੇ ਸਮੇਂ ਉੱਥੇ 35-40 ਮਜ਼ਦੂਰ ਮੌਜੂਦ ਸਨ।

ਇਹ ਵੀ ਪੜ੍ਹੋ- ਅੱਜ ਦੀ ਸ਼ਾਮ ਚੰਨ ਉੱਤੇ, ਲੈਂਡਿੰਗ ਦਾ ਅੰਤਿਮ ਫ਼ੈਸਲਾ ਖ਼ੁਦ ਲਵੇਗਾ ਚੰਦਰਯਾਨ, ਜਾਣੋ ਕਿਵੇਂ ਹੋਵੇਗੀ ਸਾਫ਼ਟ ਲੈਂਡਿੰਗ

PunjabKesari

ਪੁਲਸ ਨੇ ਦੱਸਿਆ ਕਿ ਘਟਨਾ ਆਈਜ਼ੋਲ ਤੋਂ ਕਰੀਬ 21 ਕਿਲੋਮੀਟਰ ਦੀ ਦੂਰੀ 'ਤੇ ਸਵੇਰੇ ਲੱਗਭਗ 10 ਵਜੇ ਵਾਪਰੀ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਲਬੇ ਹੇਠੋਂ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕਈ ਹੋਰ ਲਾਪਤਾ ਵੀ ਹਨ। ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

ਇਹ ਵੀ ਪੜ੍ਹੋ- Chandrayaan 3 Mission: ਚੰਨ 'ਤੇ ਸਿਰਫ ਇਕ ਦਿਨ ਕੰਮ ਕਰੇਗਾ ਲੈਂਡਰ-ਰੋਵਰ, ਜਾਣੋ ਲੈਂਡਿੰਗ ਤੋਂ ਬਾਅਦ ਕੀ ਹੋਵੇਗਾ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News