ਰੇਲਵੇ ''ਚ 1,000 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
Monday, Apr 21, 2025 - 01:20 PM (IST)

ਨੈਸ਼ਨਲ ਡੈਸਕ- ਸਾਊਥ ਈਸਟ ਸੈਂਟਰਲ ਰੇਲਵੇ 'ਚ 1000 ਤੋਂ ਵੱਧ ਅਪ੍ਰੈਂਟਿਸ ਅਤੇ ਡਰਾਈਵਰ ਦੇ ਅਹੁਦਿਆਂ 'ਤੇ ਭਰਤੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 1007 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 4 ਮਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਸੰਬੰਧਤ ਖੇਤਰ 'ਚ ਆਈ.ਟੀ.ਆਈ. ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੈਅ ਕੀਤੀ ਗਈ ਹੈ। ਸਰਕਾਰੀ ਨਿਯਮਾਂ ਅਨੁਸਾਰ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।