ਭਾਰਤੀ ਰੇਲਵੇ ''ਚ ਨੌਕਰੀ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਸਣੇ ਹੋਰ ਸ਼ਰਤਾਂ

Thursday, Jun 06, 2024 - 12:15 PM (IST)

ਭਾਰਤੀ ਰੇਲਵੇ ''ਚ ਨੌਕਰੀ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਸਣੇ ਹੋਰ ਸ਼ਰਤਾਂ

ਨਵੀਂ ਦਿੱਲੀ- ਰੇਲਵੇ ਵਿਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਇੰਟrਗਰਲ ਕੋਚ ਫੈਕਟਰੀ ਚੇਨਈ ਚੇਨਈ ਨੇ ਵੱਖ-ਵੱਖ ਟਰੇਡਾਂ ਵਿਚ 1 ਹਜ਼ਾਰ ਤੋਂ ਵੱਧ ਅਪ੍ਰੈਂਟਿਸ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟ https://pb.icf.gov.in.ਆਨਲਾਈਨ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। ਇਸ ਦੇ ਲਈ 22 ਮਈ 2024 ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਧਿਆਨ ਵਿਚ ਰੱਖਣ ਵਾਲੀ ਗੱਲ ਇਹ ਹੈ ਕਿ ਰਜਿਸਟ੍ਰੇਸ਼ਨ ਫਾਰਮ ਭਰਨ ਦੀ ਆਖਰੀ ਤਾਰੀਖ਼ 21 ਜੂਨ 2024 ਹੈ।

ਪੋਸਟਾਂ ਦੇ ਵੇਰਵੇ

ਭਾਰਤੀ ਰੇਲਵੇ ਚੇਨਈ ਦੀ ਇਸ ਭਰਤੀ ਲਈ ਅਪ੍ਰੈਂਟਿਸ ਦੀਆਂ 1010 ਅਸਾਮੀਆਂ 'ਤੇ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਜਿਸ ਵਿਚ ਤਰਖਾਣ, ਇਲੈਕਟ੍ਰੀਸ਼ੀਅਨ, ਫਿਟਰ, ਮਸ਼ੀਨਿਸਟ, ਪੇਂਟਰ, ਵੈਲਡਰ ਅਤੇ ਹੋਰ ਕਈ ਟਰੇਡਾਂ ਦੀਆਂ ਅਸਾਮੀਆਂ ਵੀ ਸ਼ਾਮਲ ਹਨ। ਇਨ੍ਹਾਂ ਸਾਰੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਅਤੇ ਉਮਰ ਹੱਦ ਸਬੰਧਤ ਅਸਾਮੀਆਂ ਅਨੁਸਾਰ ਹੋਣੀ ਚਾਹੀਦੀ ਹੈ। ਉਮੀਦਵਾਰ ICF ਦੀ ਅਧਿਕਾਰਤ ਵੈੱਬਸਾਈਟ https://pb.icf.gov.in/index.php 'ਤੇ ਜਾ ਕੇ ਰੇਲਵੇ ਅਪ੍ਰੈਂਟਿਸ ਦੀਆਂ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹਨ।

ਵਿੱਦਿਅਕ ਯੋਗਤਾ

ICF ਚੇਨਈ ਅਪ੍ਰੈਂਟਿਸ ਦੀ ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ 10ਵੀਂ ਪਾਸ ਕਰਨੀ ਚਾਹੀਦੀ ਹੈ। ਨਾਲ ਹੀ ਜਿਸ ਪੋਸਟ ਲਈ ਤੁਸੀਂ ਅਪਲਾਈ ਕਰ ਰਹੇ ਹੋ, ਉਸ ਵਿਚ ITI ਹੋਣਾ ਵੀ ਜ਼ਰੂਰੀ ਹੈ। ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨਵਿੱਚ ਦਿੱਤੀ ਗਈ ਜਾਣਕਾਰੀ ਨੂੰ ਦੇਖ ਸਕਦੇ ਹਨ। 

ਉਮਰ ਹੱਦ

ਇਸ ਭਰਤੀ ਲਈ ITI ਅਤੇ ਗੈਰ ITI ਉਮੀਦਵਾਰਾਂ ਦੀ ਉਮਰ ਹੱਦ ਵੱਖਰੇ ਤੌਰ 'ਤੇ ਨਿਰਧਾਰਤ ਕੀਤੀ ਗਈ ਹੈ। ਬਿਨੈਕਾਰਾਂ ਦੀ 24 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

Tanu

Content Editor

Related News