ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Tuesday, Aug 18, 2026 - 09:46 AM (IST)
ਵੈੱਬ ਡੈਸਕ- ਰੇਲਵੇ ਭਰਤੀ ਬੋਰਡ (RRB) ਨੇ ਜੂਨੀਅਰ ਇੰਜੀਨੀਅਰ ਦੇ 3993 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਫੀਸ ਜਮ੍ਹਾ ਕਰਨ ਦੀ ਆਖ਼ਰੀ ਤਰੀਕ 15 ਸਤੰਬਰ 2026 ਤੈਅ ਕੀਤੀ ਗਈ ਹੈ।
ਆਖ਼ਰੀ ਤਰੀਕ
ਉਮੀਦਵਾਰ 13 ਸਤੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 3 ਸਾਲ ਦਾ ਡਿਪਲੋਮਾ। ਸਿਵਲ ਇੰਜੀਨੀਅਰਿੰਗ 'ਚ ਤਿੰਨ ਸਾਲ ਦਾ ਡਿਪਲੋਮਾ ਜਾਂ ਸਿਵਲ ਇੰਜੀਨੀਅਰਿੰਗ 'ਚ ਬੀਐੱਸਸੀ ਦੀ ਡਿਗਰੀ। ਕੰਪਿਊਟਰ ਇੰਜੀਨੀਅਰਿੰਗ ਦੀ ਡਿਗਰੀ ਵਾਲੇ ਵੀ ਸੰਬੰਧਤ ਅਹੁਦੇ 'ਤੇ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 33 ਸਾਲ ਤੈਅ ਕੀਤੀ ਗਈ ਹੈ। ਐੱਸਸੀ/ਐੱਸਟੀ ਨੂੰ 5 ਸਾਲ ਦੀ ਛੋਟ ਮਿਲੇਗੀ।
ਤਨਖਾਹ
ਪੇ ਲੇਵਲ-06 ਅਨੁਸਾਰ 35,400 ਰੁਪਏ ਹਰ ਮਹੀਨੇ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
