ਰੇਲਵੇ ਵਿਭਾਗ 'ਚ 1000 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਪੂਰਾ ਵੇਰਵਾ

Sunday, Dec 22, 2024 - 05:46 PM (IST)

ਰੇਲਵੇ ਵਿਭਾਗ 'ਚ 1000 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਪੂਰਾ ਵੇਰਵਾ

ਨਵੀਂ ਦਿੱਲੀ- ਰੇਲਵੇ ਵਿਭਾਗ ਵਿਚ ਨੌਕਰੀ ਦਾ ਸੁਨਹਿਰੀ ਮੌਕਾ ਹੈ। ਰੇਲਵੇ ਨੇ PGT, TGT, ਚੀਫ਼ ਲਾਅ ਅਫ਼ਸਰ, ਪਬਲਿਕ ਪ੍ਰੋਸੀਕਿਊਟਰ, ਜੂਨੀਅਰ ਹਿੰਦੀ ਟਰਾਂਸਲੇਟਰ, ਲਾਇਬ੍ਰੇਰੀਅਨ, ਪ੍ਰਾਇਮਰੀ ਰੇਲਵੇ ਟੀਚਰ ਸਮੇਤ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਅਰਜ਼ੀ ਦੀ ਪ੍ਰਕਿਰਿਆ 7 ਜਨਵਰੀ, 2025 ਤੋਂ ਸ਼ੁਰੂ ਹੋਵੇਗੀ। ਜਿਸ ਵਿਚ ਉਮੀਦਵਾਰ ਆਖਰੀ ਤਾਰੀਖ਼ 6 ਫਰਵਰੀ 2025 ਤੱਕ ਅਪਲਾਈ ਕਰ ਸਕਣਗੇ।

ਯੋਗਤਾ

ਰੇਲਵੇ ਸਰਕਾਰੀ ਨੌਕਰੀ ਦੀ ਇਸ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ, ਉਮੀਦਵਾਰਾਂ ਕੋਲ ਸਬੰਧਤ ਵਿਸ਼ੇ ਵਿੱਚ 12ਵੀਂ / ਬੈਚਲਰ / ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਅਧਿਆਪਨ ਦੀਆਂ ਅਸਾਮੀਆਂ ਲਈ ਬੀ.ਐੱਡ/ਡੀ.ਐਲ.ਐੱਡ/ਟੀ.ਈ.ਟੀ. ਦੀ ਪ੍ਰੀਖਿਆ ਪਾਸ ਕਰਨੀ ਵੀ ਜ਼ਰੂਰੀ ਹੈ।

ਉਮਰ ਹੱਦ

ਇਸ ਰੇਲਵੇ ਭਰਤੀ ਵਿਚ ਸ਼ਾਮਲ ਹੋਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 33-48 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 1 ਜਨਵਰੀ, 2025 ਨੂੰ ਕੀਤੀ ਜਾਵੇਗੀ।

ਤਨਖ਼ਾਹ

ਚੁਣੇ ਗਏ ਉਮੀਦਵਾਰਾਂ ਨੂੰ 19900-47600/- ਰੁਪਏ ਦੀ ਤਨਖਾਹ ਦਿੱਤੀ ਜਾਵੇਗੀ। ਇਸ ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ, ਉਮੀਦਵਾਰ RRB ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

Tanu

Content Editor

Related News