ਰੇਲਵੇ ਜ਼ਮੀਨ ਦੇ ਬਦਲੇ ਨੌਕਰੀ ਮਾਮਲਾ: ਸਾਬਕਾ CM ਰਾਬੜੀ, ਉਨ੍ਹਾਂ ਦੀਆਂ ਦੋ ਧੀਆਂ ਨੂੰ ਮਿਲੀ ਜ਼ਮਾਨਤ

Wednesday, Feb 28, 2024 - 05:33 PM (IST)

ਰੇਲਵੇ ਜ਼ਮੀਨ ਦੇ ਬਦਲੇ ਨੌਕਰੀ ਮਾਮਲਾ: ਸਾਬਕਾ CM ਰਾਬੜੀ, ਉਨ੍ਹਾਂ ਦੀਆਂ ਦੋ ਧੀਆਂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ ਰੇਲਵੇ 'ਚ ਜ਼ਮੀਨ ਦੇ ਬਦਲੇ ਨੌਕਰੀ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਦੋ ਧੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ ਨੂੰ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ। ਮੀਸਾ ਭਾਰਤੀ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਅਤੇ ਰਾਬੜੀ ਦੇਵੀ ਦੀ ਸਭ ਤੋਂ ਵੱਡੀ ਧੀ ਹੈ ਅਤੇ ਮੌਜੂਦਾ ਸਮੇਂ ਵਿਚ ਰਾਜ ਸਭਾ ਮੈਂਬਰ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਨਾ ਕੀਤੇ ਜਾਣ 'ਤੇ ਤਿੰਨਾਂ ਨੂੰ ਇਹ ਰਾਹਤ ਦਿੱਤੀ। 

ਇਹ ਵੀ ਪੜ੍ਹੋ- ਹਿਮਾਚਲ ਦੇ ਲੋਕਾਂ ਦੇ ਅਧਿਕਾਰ ਨੂੰ ਕੁਚਲਣਾ ਚਾਹੁੰਦੀ ਹੈ ਭਾਜਪਾ: ਪ੍ਰਿਯੰਕਾ ਗਾਂਧੀ

ਕੇਂਦਰੀ ਜਾਂਚ ਏਜੰਸੀ ਨੇ ਅਦਾਲਤ 'ਚ ਸੁਣਵਾਈ ਦੌਰਾਨ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਦੋਸ਼ੀਆਂ ਨੂੰ ਜ਼ਮਾਨਤ ਦਿੰਦੇ ਸਮੇਂ ਸਖ਼ਤ ਸ਼ਰਤਾਂ ਲਾਈਆਂ ਜਾਣ। ਜੱਜ ਨੇ 9 ਫਰਵਰੀ ਨੂੰ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ ਕਿਉਂਕਿ ਈਡੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨਾਂ 'ਤੇ ਦਲੀਲਾਂ ਪੇਸ਼ ਕਰਨ ਲਈ ਹੋਰ ਸਮਾਂ ਚਾਹੀਦਾ ਹੈ। ਈਡੀ ਵਲੋਂ ਪੇਸ਼ ਦੋਸ਼ ਪੱਤਰ 'ਤੇ ਅਦਾਲਤ ਵਲੋਂ ਨੋਟਿਸ ਲੈਣ ਅਤੇ ਸੰਮਨ ਜਾਰੀ ਕੀਤੇ ਜਾਣ ਮਗਰੋਂ ਤਿੰਨੋਂ ਦੋਸ਼ੀ ਅਦਾਲਤ ਸਾਹਮਣੇ ਪੇਸ਼ ਹੋਏ। 


author

Tanu

Content Editor

Related News