ਅੰਮ੍ਰਿਤਸਰ ਰੇਲ ਹਾਦਸਾ : ਸ਼ਾਮ 4 ਵਜੇ ਦਿੱਲੀ ਪਹੁੰਚਣਗੇ ਰੇਲ ਮੰਤਰੀ ਪੀਯੂਸ਼ ਗੋਇਲ

Saturday, Oct 20, 2018 - 10:26 AM (IST)

ਨਵੀਂ ਦਿੱਲੀ— ਅੰਮ੍ਰਿਤਸਰ 'ਚ ਟਰੇਨ ਹਾਦਸੇ ਦੇ ਬਾਅਦ ਰੇਲ ਮੰਤਰੀ ਪੀਯੂਸ਼ ਗੋਇਲ ਅਮਰੀਕਾ ਦੌਰਾ ਵਿਚਕਾਰ ਹੀ ਛੱਡ ਕੇ ਤਤਕਾਲ ਭਾਰਤ ਲਈ ਰਵਾਨਾ ਹੋ ਗਏ ਹਨ। ਉਹ ਸ਼ਨੀਵਾਰ ਯਾਨੀ ਅੱਜ ਸ਼ਾਮ 4 ਵਜੇ ਦਿੱਲੀ ਪਹੁੰਚਣਗੇ। ਰੇਲ ਮੰਤਰੀ ਨੇ ਹਾਦਸੇ ਦੀ ਸੂਚਨਾ ਮਿਲਦੇ ਹੀ ਅਮਰੀਕਾ 'ਚ ਆਪਣੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਇਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਰੇਲ ਮੰਤਰੀ ਨੇ ਕਿਹਾ, ''ਅੰਮ੍ਰਿਤਸਰ 'ਚ ਹੋਏ ਦਰਦਨਾਕ ਟਰੇਨ ਹਾਦਸੇ ਕਾਰਨ ਡੂੰਘਾ ਦੁੱਖ ਪਹੁੰਚਿਆ ਹੈ। ਮੇਰੀਆਂ ਸੰਵੇਦਨਾਵਾਂ ਪੀੜਤਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।'' ਜ਼ਿਕਰਯੋਗ ਹੈ ਕਿ ਰੇਲ ਮੰਤਰੀ ਦੇ ਦੇਸ਼ ਤੋਂ ਬਾਹਰ ਹੋਣ ਕਾਰਨ ਰੇਲ ਰਾਜ ਮੰਤਰੀ ਮਨੋਜ ਸਿਨਹਾ ਸ਼ੁੱਕਰਵਾਰ ਰਾਤ ਤੁਰੰਤ ਅੰਮ੍ਰਿਤਸਰ ਪਹੁੰਚ ਗਏ ਸਨ। ਰੇਲਵੇ ਨੇ ਵੀ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ, ਜਿਨ੍ਹਾਂ 'ਤੇ ਲੋਕ ਆਪਣਿਆਂ ਬਾਰੇ ਜਾਣਕਾਰੀ ਲੈ ਸਕਦੇ ਹਨ। ਅੰਮ੍ਰਿਤਸਰ ਲਈ ਹੈਲਪਲਾਈਨ ਨੰਬਰ : 0183-2223171 ਅਤੇ 0183-2564485 ਹਨ। ਭਾਰਤੀ ਰੇਲਵੇ ਵੱਲੋਂ ਮਾਨਾਵਲਾ ਸਟੇਸ਼ਨ 'ਤੇ ਵੀ ਹੈਲਪਲਾਈਨ ਬਣਾਈ ਗਈ ਹੈ।


Related News