ਸੁਨਹਿਰੀ ਮੌਕਾ; ਰੇਲਵੇ 'ਚ ਇਕ ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਪੂਰਾ ਵੇਰਵਾ
Sunday, Aug 25, 2024 - 09:48 AM (IST)

ਨਵੀਂ ਦਿੱਲੀ- ਰੇਲਵੇ ਵਿਭਾਗ ਵਿਚ ਨੌਕਰੀ ਕਰਨ ਦੇ ਇੱਛੁਕ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਰੇਲਵੇ ਭਰਤੀ ਬੋਰਡ ਨੇ ਪੈਰਾ-ਮੈਡੀਕਲ ਦੇ 1376 ਖਾਲੀ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਉਮੀਦਵਾਰ ਜੋ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ http://indianrailways.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਪ੍ਰਕਿਰਿਆ 16 ਸਤੰਬਰ 2024 ਤੱਕ ਜਾਰੀ ਰਹੇਗੀ। ਅਰਜ਼ੀਆਂ ਸਿਰਫ਼ ਆਨਲਾਈਨ ਮੋਡ 'ਚ ਵੀ ਸਵੀਕਾਰ ਕੀਤੀਆਂ ਜਾਣਗੀਆਂ।
ਉਮਰ ਹੱਦ
ਅਪਲਾਈ ਕਰਨ ਲਈ ਉਮੀਦਵਾਰ ਦੀ ਘੱਟ ਤੋਂ ਘੱਟ ਉਮਰ 18 ਸਾਲ ਹੋਣੀ ਚਾਹੀਦੀ ਹੈ। ਸਾਰੇ ਵੱਖ-ਵੱਖ ਅਹੁਦਿਆਂ 'ਤੇ ਤੈਅ ਉਮਰ ਹੱਦ ਵੱਖ-ਵੱਖ ਹੈ। ਜਿਸ ਦੀ ਵਿਸਥਾਰਪੂਰਵਕ ਜਾਣਕਾਰੀ ਅਧਿਕਾਰਤ ਵੈੱਬਸਾਈਟ indianrailways.gov.in 'ਤੇ ਦਿੱਤੀ ਗਈ ਹੈ। ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਪ੍ਰੀਖਿਆ ਆਨਲਾਈਨ ਮੋਡ ਵਿਚ ਆਯੋਜਿਤ ਕੀਤੀ ਜਾਵੇਗੀ। ਜੋ ਉਮੀਦਵਾਰ ਆਨਲਾਈਨ ਪ੍ਰੀਖਿਆ ਪਾਸ ਕਰ ਲੈਣਗੇ, ਉਨ੍ਹਾਂ ਨੂੰ ਮੈਡੀਕਲ ਪਰੀਖਣ ਲਈ ਬੁਲਾਇਆ ਜਾਵੇਗਾ। ਮੈਡੀਕਲ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਦਸਤਾਵੇਜ਼ੀ ਵੈਰੀਫੀਕੇਸ਼ਨ ਲਈ ਬੁਲਾਇਆ ਜਾਵੇਗਾ, ਜਿਸ ਤੋਂ ਬਾਅਦ ਫਾਈਨਲ ਚੋਣ ਹੋਵੇਗੀ।
ਅਰਜ਼ੀ ਫੀਸ
ਜਨਰਲ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ 500 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। SC/STS/EWC/PwBD/ਬੈਕਵਰਡ ਕਲਾਸ ਅਤੇ ਹੋਰ ਰਾਖਵੀਆਂ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ 250 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਫੀਸ ਦਾ ਭੁਗਤਾਨ ਸਿਰਫ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ। ਕਿਸੇ ਹੋਰ ਤਰੀਕੇ ਨਾਲ ਕੀਤਾ ਫੀਸ ਦਾ ਭੁਗਤਾਨ ਸਵੀਕਾਰ ਨਹੀਂ ਕੀਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।