10ਵੀਂ ਪਾਸ ਲਈ ਰੇਲਵੇ ''ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

08/28/2020 11:27:25 AM

ਨਵੀਂ ਦਿੱਲੀ : ਰੇਲਵੇ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ। ਸਾਊਥ ਈਸਟ ਸੈਂਟਰਲ ਰੇਲਵੇ (SECR) ਨੇ ਟ੍ਰੇਡ ਅਪ੍ਰੇਂਟਿਸ (Apprentice) ਦੇ 432 ਅਹੁਦਿਆਂ 'ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਆਨਲਾਈਨ ਮੰਗੀਆਂ ਗਈਆ ਹਨ। ਯੋਗ ਅਤੇ ਚਾਹਵਾਨ ਉਮੀਦਵਾਰ 30 ਅਗਸਤ 2020 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- ਕੁੱਲ 432 ਅਹੁਦੇ
ਟਰੇਡ- ਕੋਪਾ, ਸਟੇਨੋਗ੍ਰਾਫਰ (ਅੰਗਰੇਜੀ), ਸਟੈਨੋਗ੍ਰਾਫਰ (ਹਿੰਦੀ), ਫਿਟਰ, ਇਲੈਕਟ੍ਰੀਸ਼ੀਅਨ/ਮੈਕੇਨਿਕ, ਆਰ.ਏ.ਸੀ. ਮੈਕੇਨਿਕ, ਵੈਲਡਰ, ਪਲੰਬਰ, ਮੇਸਨ, ਪੇਂਟਰ, ਕਾਰਪੇਂਟਰ, ਮਸ਼ੀਨਿਸਟ, ਟਰਨਰ ਅਤੇ ਸ਼ੀਟ ਮੇਟਲ ਵਰਕਰ।

ਸਿੱਖਿਅਕ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦਾ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ 10ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਇਲਾਵਾ ਸਬੰਧਤ ਟ੍ਰੇਡ ਵਿਚ ਆਈ.ਟੀ.ਆਈ. ਸਰਟੀਫਿਕੇਟ ਹੋਣਾ ਚਾਹੀਦਾ ਹੈ।

ਉਮਰ ਹੱਦ
ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 15 ਸਾਲ ਅਤੇ ਵੱਧ ਤੋਂ ਵੱਧ ਉਮਰ 24 ਸਾਲ ਨਿਰਧਾਰਤ ਕੀਤੀ ਗਈ ਹੈ।

ਚੋਣ ਪ੍ਰਕਿਰਿਆ
ਯੋਗ ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤਾ ਜਾਵੇਗੀ। ਇਨ੍ਹਾਂ ਅਹੁਦਿਆਂ 'ਤੇ ਨੌਕਰੀ ਪਾਉਣ ਲਈ ਕੋਈ ਲਿਖਤੀ ਪ੍ਰੀਖਿਆ ਨਹੀਂ ਦੇਣੀ ਹੋਵੇਗੀ।

ਇੰਝ ਕਰੋ ਅਪਲਾਈ
ਚਾਹਵਾਨ ਅਤੇ ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਮਹਿਕਮੇ ਦੀ ਅਧਿਕਾਰਤ ਵੈਬਸਾਈਟ  http://secr.indianrailways.gov.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।


cherry

Content Editor

Related News