ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Sunday, Jan 12, 2025 - 10:58 AM (IST)
ਨਵੀਂ ਦਿੱਲੀ- ਜੇਕਰ ਤੁਸੀਂ ਖੇਡਾਂ 'ਚ ਰੁਚੀ ਰੱਖਦੇ ਹੋ ਅਤੇ ਭਾਰਤੀ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਰੇਲਵੇ ਰਿਕਰੂਟਮੈਂਟ ਸੈੱਲ (ਆਰਆਰਸੀ) ਨੇ ਸਾਊਥ ਸੈਂਟਰਲ ਰੇਲਵੇ (ਐੱਸਸੀਆਰ) 'ਚ ਸਪੋਰਟਸ ਕੋਟੇ ਦੇ ਅਧੀਨ ਗਰੁੱਪ ਸੀ ਦੇ ਵੱਖ-ਵੱਖ ਅਹੁਦਿਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਭਰਤੀ ਮਹਿਲਾ ਅਤੇ ਪੁਰਸ਼ ਦੋਵੇਂ ਖਿਡਾਰੀਆਂ ਲਈ ਕੀਤੀ ਜਾ ਰਹੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 3 ਫਰਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਦੇ ਅਧੀਨ ਕੁੱਲ 21 ਅਹੁਦਿਆਂ 'ਤੇ ਨਿਯੁਕਤੀ ਕੀਤੀ ਜਾਵੇਗੀ, ਜੋ ਵੱਖ-ਵੱਖ ਖੇਡਾਂ ਲਈ ਹਨ। ਇਹ ਖੇਡ ਐਥਲੇਟਿਕਸ, ਸ਼ਟਲ ਬੈਡਮਿੰਟਨ, ਬਾਸਕੇਟਬਾਲ, ਸਾਈਕਲਿੰਗ, ਕਬੱਡੀ ਵਰਗੀਆਂ ਮੁੱਖ ਖੇਡਾਂ 'ਚ ਹਨ। ਉਮੀਦਵਾਰਾਂ ਨੂੰ ਇਨ੍ਹਾਂ ਖੇਡਾਂ 'ਚ ਕਿਸੇ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਜਾਂ ਇਵੈਂਟ 'ਚ ਹਿੱਸਾ ਲੈਣ ਦਾ ਅਨੁਭਵ ਹੋਣਾ ਚਾਹੀਦਾ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਅਤੇ 12ਵੀਂ ਜਮਾਤ ਪਾਸ ਜਾਂ ਆਈ.ਟੀ.ਆਈ. ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।