ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ''ਚ ਲੱਗੀ ਅੱਗ, 300 ਤੋਂ ਵੱਧ ਵਾਹਨ ਸੜ ਕੇ ਸੁਆਹ
Saturday, Nov 30, 2024 - 03:13 PM (IST)
ਵਾਰਾਣਸੀ (ਭਾਸ਼ਾ)- ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ਕੋਲ ਪਾਰਕਿੰਗ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਨਾਲ 300 ਤੋਂ ਵੱਧ ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਸੁਰੱਖਿਆ ਫ਼ੋਰਸ (ਆਰਪੀਐੱਫ) ਅਤੇ ਸਰਕਾਰੀ ਰੇਲਵੇ ਪੁਲਸ (ਜੀਆਰਪੀ) ਦੇ ਨਾਲ-ਨਾਲ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਇਆ।
ਉਨ੍ਹਾਂ ਦੱਸਿਆ ਕਿ ਇਹ ਪਾਰਕਿੰਗ ਰੇਲਵੇ ਕਰਮਚਾਰੀਆਂ ਲਈ ਹੈ। ਐਡੀਸ਼ਨਲ ਮੰਡਲ ਰੇਲ ਪ੍ਰਬੰਧਕ (ਏ.ਡੀ.ਆਰ.ਐੱਮ.) ਲਾਲਜੀ ਚੌਧਰੀ ਨੇ ਦੱਸਿਆ ਕਿ ਰੇਲਵੇ ਦੇ ਕਰਮਚਾਰੀਆਂ ਲਈ ਕੈਂਟ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ਕੋਲ ਦੋਪਹੀਆ ਵਾਹਨ ਸਟੈਂਡ ਬਣਾਇਆ ਗਿਆ ਹੈ, ਜਿਸ 'ਚ ਦੇਰ ਰਾਤ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਇਆ। ਉਨ੍ਹਾਂ ਨੇ ਦੱਸਿਆ ਕਿ 300 ਤੋਂ ਵੱਧ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਜਨਹਾਨੀ ਦੀ ਸੂਚਨਾ ਨਹੀਂ ਹੈ ਅਤੇ ਘਟਨਾ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8