ਰੇਲਵੇ ਬੋਰਡ ਦੇ ਟਿਕਟ ਚੈਕਿੰਗ ਸਟਾਫ਼ ਨੇ ਸਤੰਬਰ ''ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.39 ਕਰੋੜ ਜੁਰਮਾਨਾ

10/10/2023 7:54:09 PM

ਜੈਤੋ (ਰਘੁਨੰਦਨ ਪਰਾਸ਼ਰ) : ਰੇਲ ਗੱਡੀਆਂ 'ਚ ਅਣਅਧਿਕਾਰਤ ਤੌਰ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਰੁਝਾਨ ਨੂੰ ਰੋਕਣ ਲਈ ਫਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਲਗਾਤਾਰ ਚੈਕਿੰਗ ਕਰ ਰਹੀ ਹੈ। ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਸਤੰਬਰ 2023 ਦੌਰਾਨ ਰੇਲ ਗੱਡੀਆਂ ਦੀ ਚੈਕਿੰਗ ਦੌਰਾਨ ਕੁਲ 26711 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਤੌਰ 'ਤੇ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਕਰੀਬ 2.39 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਫਿਰੋਜ਼ਪੁਰ ਡਵੀਜ਼ਨ ਨੇ ਸਤੰਬਰ 2023 ਦੌਰਾਨ ਟਿਕਟਾਂ ਦੀ ਚੈਕਿੰਗ ਰਾਹੀਂ 2.39 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ 19 ਫ਼ੀਸਦੀ ਵੱਧ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ 15 ਮਹੀਨਿਆਂ 'ਚ 20979 ਨਸ਼ਾ ਤਸਕਰਾਂ ਸਣੇ 3000 ਤੋਂ ਵੱਧ ਵੱਡੀਆਂ ਮੱਛੀਆਂ ਦਬੋਚੀਆਂ

ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ 'ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ 'ਤੇ ਨਿਯਮਤ ਤੌਰ 'ਤੇ ਚੈਕਿੰਗ ਕੀਤੀ ਜਾਂਦੀ ਹੈ। ਨਤੀਜੇ ਵਜੋਂ ਸਤੰਬਰ ਮਹੀਨੇ 'ਚ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ 'ਤੇ 720 ਯਾਤਰੀਆਂ ਤੋਂ ਐਂਟੀ ਲਿਟਰਿੰਗ ਐਕਟ ਤਹਿਤ 1.26 ਲੱਖ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ। ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਤੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਉਚਿਤ ਟਿਕਟ ਲੈ ਕੇ ਹੀ ਸਫ਼ਰ ਕਰਨ। ਡਵੀਜ਼ਨਲ ਰੇਲਵੇ ਮੈਨੇਜਰ ਨੇ ਸਾਰੇ ਟਿਕਟ ਚੈਕਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਸਾਂਝੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਸੰਭਵ ਹੋਇਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News