UP ''ਚ ਰੂਹ ਕੰਬਾਊ ਹਾਦਸਾ, ਰੇਲਵੇ ਸਟੇਸ਼ਨ ''ਤੇ ਲਾਸ਼ਾਂ ਦੇ ਉੱਡੇ ਚਿਥੜੇ, ਪਿਆ ਚੀਕ-ਚਿਹਾੜਾ
Wednesday, Nov 05, 2025 - 11:06 AM (IST)
ਉੱਤਰ ਪ੍ਰਦੇਸ਼ : ਮਿਰਜ਼ਾਪੁਰ ਦੇ ਚੁਨਾਰ ਰੇਲਵੇ ਸਟੇਸ਼ਨ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਉਕਤ ਸਥਾਨ 'ਤੇ ਕਾਲਕਾ ਹਾਵੜਾ ਐਕਸਪ੍ਰੈਸ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਅੱਧਾ ਦਰਜਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 9.30 ਵਜੇ ਪਲੇਟਫਾਰਮ ਨੰਬਰ 3 'ਤੇ ਵਾਪਰਿਆ ਹੈ, ਜਿਸ ਤੋਂ ਬਾਅਦ ਸਟੇਸ਼ਨ 'ਤੇ ਸਨਸਨੀ ਫੈਲ ਗਈ।
ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਉਕਤ ਸ਼ਰਧਾਲੂ ਚੋਪਨ-ਪ੍ਰਯਾਗਰਾਜ ਯਾਤਰੀ ਰੇਲਗੱਡੀ ਤੋਂ ਪਲੇਟਫਾਰਮ ਨੰਬਰ ਚਾਰ 'ਤੇ ਉਤਰੇ ਸਨ। ਇਸ ਦੌਰਾਨ ਸਟੇਸ਼ਨ 'ਤੇ ਯਾਤਰੀਆਂ ਨੇ ਜਲਦੀ ਨਾਲ ਰੇਲਵੇ ਪਟੜੀਆਂ ਪਾਰ ਕਰਨੀਆਂ ਸ਼ੁਰੂ ਕੀਤੀਆਂ। ਇਸ ਦੌਰਾਨ ਉਲਟ ਦਿਸ਼ਾ ਤੋਂ ਆ ਰਹੀ ਇੱਕ ਐਕਸਪ੍ਰੈਸ ਰੇਲਗੱਡੀ (ਕਾਲਕਾ ਮੇਲ) ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਹਨਾਂ ਦੇ ਚਿੱਥੜੇ ਉੱਡ ਗਏ। ਲਾਸ਼ਾਂ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਗਈ।
ਪੜ੍ਹੋ ਇਹ ਵੀ : 'ਮੇਰੇ ਸਾਹਮਣੇ ਲਾਸ਼ਾਂ...', ਰੇਲ ਹਾਦਸੇ ਦੇ ਚਸ਼ਮਦੀਦ ਨੇ ਸੁਣਾਈਆਂ ਦਿਲ ਦਹਿਲਾ ਦੇਣ ਵਾਲੀਆਂ ਗੱਲ਼ਾਂ
