ਮਹਾਕੁੰਭ ਦੌਰਾਨ ਰੇਲਗੱਡੀਆਂ ਦੇ ਸ਼ੀਸ਼ੇ ਤੋੜਨ ਦੀਆਂ 23 ਘਟਨਾਵਾਂ ਵਾਪਰੀਆਂ : ਵੈਸ਼ਨਵ
Friday, Mar 28, 2025 - 07:02 PM (IST)

ਨਵੀਂ ਦਿੱਲੀ, (ਭਾਸ਼ਾ)- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਮਹਾਕੁੰਭ ਮੇਲੇ ਦੌਰਾਨ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਰੇਲਗੱਡੀਆਂ ਦੇ ਦਰਵਾਜ਼ਿਆਂ ਤੇ ਖਿੜਕੀਆਂ ਦੇ ਸ਼ੀਸ਼ੇ ਤੋੜਨ ਦੀਆਂ 23 ਘਟਨਾਵਾਂ ਵਾਪਰੀਆਂ, ਜਿਸ ਕਾਰਨ ਰੇਲਵੇ ਨੂੰ 3.3 ਲੱਖ ਰੁਪਏ ਦਾ ਨੁਕਸਾਨ ਹੋਇਆ।
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ੁੱਕਰਵਾਰ ਰਾਜ ਸਭਾ ’ਚ ਇਕ ਲਿਖਤੀ ਸਵਾਲ ਦੇ ਜਵਾਬ ’ਚ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਘਟਨਾਵਾਂ ’ਚ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ.) ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ’ਚ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ. ਐੱਮ. ਕੇ. ਦੇ ਮੈਂਬਰ ਐੱਮ ਵੀ. ਐੱਮ. ਸੋਮੂ ਨੇ ਰੇਲ ਮੰਤਰੀ ਤੋਂ ਮਹਾਕੁੰਭ ਮੇਲੇ ਦੌਰਾਨ ਰੇਲਵੇ ਜਾਇਦਾਦ ਨੂੰ ਹੋਏ ਨੁਕਸਾਨ ਬਾਰੇ ਵੇਰਵੇ ਮੰਗੇ ਸਨ।
ਇਸ ਸਾਲ ਮਹਾਕੁੰਭ 13 ਜਨਵਰੀ ਤੋਂ 26 ਫਰਵਰੀ ਤੱਕ ਆਯੋਜਿਤ ਕੀਤਾ ਗਿਆ ਸੀ । ਸਰਕਾਰੀ ਦਾਅਵਿਆਂ ਅਨੁਸਾਰ ਇਸ ਧਾਰਮਿਕ ਸਮਾਗਮ ਦੌਰਾਨ 66 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ ’ਚ ਡੁਬਕੀ ਲਾਈ।