ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਨੂੰ ਲੈ ਕੇ IMD ਦਾ ਅਪਡੇਟ
Sunday, Apr 06, 2025 - 01:03 PM (IST)

ਨਵੀਂ ਦਿੱਲੀ- ਅਪ੍ਰੈਲ ਮਹੀਨਾ ਚੱਲ ਰਿਹਾ ਹੈ। ਇਸ ਦੌਰਾਨ ਮੌਸਮ ਵਿਚ ਜ਼ਬਰਦਸਤ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਕਈ ਸੂਬਿਆਂ ਵਿਚ ਤਾਪਮਾਨ 'ਚ ਵਾਧਾ ਦਰਜ ਗਿਆ ਹੈ, ਉੱਥੇ ਹੀ ਕਈ ਇਲਾਕਿਆਂ ਵਿਚ ਤੇਜ਼ ਮੀਂਹ ਅਤੇ ਹਨ੍ਹੇਰੀ-ਤੂਫ਼ਾਨ ਨੇ ਲੋਕਾਂ ਦੀ ਜ਼ਿੰਦਗੀ 'ਤੇ ਅਸਰ ਪਾਇਆ ਹੈ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ, ਸਮੇਤ ਕਈ ਸੂਬਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਰਾਜਸਥਾਨ ਅਤੇ ਗੁਜਰਾਤ ਸਮੇਤ ਕਈ ਸੂਬਿਆਂ ਵਿਚ ਲੂ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਚਾਰ ਧਾਮ ਯਾਤਰਾ ਹੋਵੇਗੀ ਹੋਰ ਵੀ ਆਸਾਨ, ਪਹਿਲੀ ਵਾਰ ਮਿਲੇਗੀ ਇਹ ਸਹੂਲਤ
ਭਾਰਤ ਮੌਸਮ ਵਿਗਿਆਨ ਵਿਭਾਗ ਮੁਤਾਬਕ ਅੱਜ ਪੱਛਮੀ ਰਾਜਸਥਾਨ ਅਤੇ ਸੌਰਾਸ਼ਟਰ ਤੇ ਕੱਛ ਦੇ ਵੱਖ-ਵੱਖ ਇਲਾਕਿਆਂ ਵਿਚ ਲੂ ਨਾਲ ਭਿਆਨਕ ਲੂ ਦੀ ਸਥਿਤੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਗੁਜਰਾਤ ਦੇ ਖੇਤਰਾਂ ਵਿਚ ਲੂ ਚੱਲ ਸਕਦੀ ਹੈ। ਵਿਭਾਗ ਮੁਤਾਬਕ 10 ਅਪ੍ਰੈਲ ਤੱਕ ਪੱਛਮੀ ਰਾਜਸਥਾਨ, ਪੂਰਬੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਦੱਖਣੀ ਹਰਿਆਣਾ, ਦਿੱਲੀ, ਪੰਜਾਬ, ਹਿਮਾਚਲ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਵਿਦਰਭ ਵਿਚ ਲੂ ਦੀ ਸਥਿਤੀ ਬਣੀ ਰਹਿ ਸਕਦੀ ਹੈ। ਕੋਂਕਣ ਅਤੇ ਗੋਆ ਵਿਚ ਵੀ ਗਰਮ ਅਤੇ ਨਮੀ ਵਾਲਾ ਮੌਸਮ ਰਹੇਗਾ।
ਇਹ ਵੀ ਪੜ੍ਹੋ- ਸ਼ੱਕ ਦੇ ਬੀਜ ਨੇ ਤਬਾਹ ਕਰ 'ਤਾ ਘਰ, ਪਤੀ ਨੇ ਇੰਜੀਨੀਅਰ ਪਤਨੀ ਨੂੰ ਦਿੱਤੀ ਇੰਨੀ ਦਰਦਨਾਕ ਮੌਤ ਕਿ...
IMD ਮੁਤਾਬਕ ਅੱਜ ਅੰਡੇਮਾਨ ਸਾਗਰ ਨਾਲ ਲੱਗਦੇ ਦੱਖਣੀ-ਪੂਰਬੀ ਅਤੇ ਪੂਰਬੀ-ਮੱਧ ਬੰਗਾਲ ਦੀ ਖਾੜੀ ਦੇ ਕੁਝ ਹਿੱਸਿਆਂ ਵਿਚ 35 ਕਿਲੋਮੀਟਰ ਪ੍ਰਤੀ ਘੰਟੇ ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜੋ ਕਿ ਵੱਧ ਕੇ 55 ਕਿਲੋਮੀਟਰ ਪ੍ਰਤੀ ਘੰਟੇ ਤੱਕ ਹੋ ਸਕਦੀ ਹੈ। ਵਿਭਾਗ ਨੇ ਮਛੇਰਿਆਂ ਨੂੰ ਇਨ੍ਹਾਂ ਇਲਾਕਿਆਂ ਵਿਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e