2 ਅਤੇ 3 ਅਪ੍ਰੈਲ ਨੂੰ ਪਵੇਗਾ ਮੀਂਹ
Friday, Mar 28, 2025 - 05:52 PM (IST)

ਹੈਦਰਾਬਾਦ- 2 ਅਤੇ 3 ਅਪ੍ਰੈਲ ਨੂੰ ਮੀਂਹ ਅਤੇ ਗਰਜ ਨਾਲ ਬੌਛਾਰਾਂ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕੇਗੀ। ਮੌਸਮ ਰਿਪੋਰਟ ਮੁਤਾਬਕ ਤੇਲੰਗਾਨਾ ਵਿਚ ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਵੱਧਣ ਦੇ ਆਸਾਰ ਹਨ।
ਰਿਪੋਰਟ ਮੁਤਾਬਕ ਅਗਲੇ 5 ਦਿਨਾਂ ਦੌਰਾਨ ਸੂਬੇ ਵਿਚ ਖ਼ੁਸ਼ਕ ਮੌਸਮ ਬਣੇ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਤੇਲੰਗਾਨਾ ਵਿਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸੂਬੇ ਵਿਚ ਵੀਰਵਾਰ ਨੂੰ ਆਦਿਲਾਬਾਦ ਵਿਚ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।