ਡੋਂਗਰਗੜ੍ਹ ''ਚ ਮੀਂਹ ਨੇ ਕਰਾਈ ''ਬੱਸ'' ! ਪਾਣੀ ਨਾਲ ਭਰੇ ਟੋਏ ''ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
Thursday, Jul 16, 2026 - 03:08 PM (IST)
ਰਾਜਨੰਦਗਾਓਂ : ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਮੀਂਹ ਦੇ ਪਾਣੀ ਨਾਲ ਭਰੇ ਟੋਏ ਵਿੱਚ ਦੋ ਭੈਣ-ਭਰਾਵਾਂ ਸਮੇਤ ਤਿੰਨ ਬੱਚੇ ਡੁੱਬ ਗਏ। ਇਸ ਘਟਨਾ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਡੋਂਗਰਗੜ੍ਹ ਵਿਕਾਸ ਬਲਾਕ ਦੇ ਬੋਰਾਟਲਾਵ ਖੇਤਰ ਦੇ ਗਾਂਧੀਨਗਰ ਪਿੰਡ ਵਿੱਚ ਵਾਪਰੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
ਮਾਮਲੇ ਦੀ ਜਾਂਚ ਦੌਰਾਨ ਪੁਲਸ ਅਧਿਕਾਰੀ ਨੇ ਦੱਸਿਆ ਕਿ ਇੱਕ ਚਾਰ ਸਾਲ ਦਾ ਲੜਕਾ ਅਤੇ 8-8 ਸਾਲ ਦੇ ਦੋ ਭੈਣ-ਭਰਾ ਖੇਡਣ ਲਈ ਘਰੋਂ ਨਿਕਲੇ ਸਨ। ਸ਼ਾਮ ਤੱਕ ਉਹ ਘਰ ਵਾਪਸ ਨਹੀਂ ਆਏ ਤਾਂ ਉਨ੍ਹਾਂ ਦੇ ਪਰਿਵਾਰ ਵਾਲੇ ਹੈਰਾਨ ਹੋ ਗਏ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਕਈ ਘੰਟਿਆਂ ਤੱਕ ਉਨ੍ਹਾਂ ਦੀ ਭਾਲ ਕਰਨ ਤੋਂ ਬਾਅਦ ਰਾਤ ਨੂੰ ਤਿੰਨਾਂ ਦੀਆਂ ਲਾਸ਼ਾਂ ਮੀਂਹ ਦੇ ਪਾਣੀ ਨਾਲ ਭਰੇ ਟੋਏ ਵਿੱਚੋਂ ਬਰਾਮਦ ਹੋਈਆਂ। ਅਧਿਕਾਰੀ ਨੇ ਦੱਸਿਆ ਕਿ ਇਸ ਟੋਏ ਵਿਚੋਂ ਕੁਝ ਮਹੀਨੇ ਪਹਿਲਾਂ ਕਿਸੇ ਕੰਮ ਲਈ ਮਿੱਟੀ ਪੁੱਟੀ ਗਈ ਸੀ ਕਾਰਨ ਬਣਿਆ ਸੀ। ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਇਸ ਵਿਚ ਪਾਣੀ ਭਰ ਗਿਆ।
ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ
ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਬਰਾਮਦ ਕੀਤੀਆਂ ਗਈਆਂ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਡੋਂਗਰਗੜ੍ਹ ਕਮਿਊਨਿਟੀ ਹੈਲਥ ਸੈਂਟਰ ਭੇਜ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਖੁਦਾਈ ਤੋਂ ਬਾਅਦ ਡੂੰਘੇ ਟੋਏ ਨੂੰ ਬਿਨਾਂ ਕਿਸੇ ਸੁਰੱਖਿਆ ਉਪਾਵਾਂ ਦੇ ਵਿਚਾਲੇ ਛੱਡ ਦਿੱਤਾ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਅਧਿਕਾਰੀ ਨੇ ਕਿਹਾ ਕਿ ਘਟਨਾ ਦਾ ਸਹੀ ਕਾਰਨ ਵਿਸਥਾਰਤ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
