Rain Alert : ਅਗਲੇ ਕੁਝ ਘੰਟਿਆਂ ''ਚ ਆਉਣ ਵਾਲੀ ਅਸਮਾਨੀ ਆਫ਼ਤ, ਘਰੋਂ ਬਾਹਰ ਨਿਕਲਣ ਤੋਂ ਕਰੋ ਪਰਹੇਜ਼

Saturday, May 31, 2025 - 05:11 PM (IST)

Rain Alert : ਅਗਲੇ ਕੁਝ ਘੰਟਿਆਂ ''ਚ ਆਉਣ ਵਾਲੀ ਅਸਮਾਨੀ ਆਫ਼ਤ, ਘਰੋਂ ਬਾਹਰ ਨਿਕਲਣ ਤੋਂ ਕਰੋ ਪਰਹੇਜ਼

ਹਰਿਆਣਾ ਡੈਸਕ : ਹਰਿਆਣਾ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਘੰਟਿਆਂ ਵਿੱਚ ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ, ਫਤਿਹਾਬਾਦ, ਜੀਂਦ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਇਸ ਦੌਰਾਨ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਦੂਜੇ ਪਾਸੇ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ: ਜੇਕਰ ਬੱਚਿਆਂ 'ਚ ਦਿਖਾਈ ਦੇਣ ਕੋਰੋਨਾ ਵਾਇਰਸ ਦੇ ਲੱਛਣ ਤਾਂ...

ਮੌਸਮ ਵਿਭਾਗ ਨੇ ਸ਼ਾਮ 7 ਵਜੇ ਤੱਕ ਤੇਜ਼ ਤੂਫ਼ਾਨ ਆਉਣ ਦੀ ਚੇਤਾਵਨੀ ਜਾਰੀ ਕੀਤੀ ਹੈ। ਫਰੀਦਾਬਾਦ, ਗੁਰੂਗ੍ਰਾਮ, ਝੱਜਰ, ਰੋਹਤਕ, ਸੋਨੀਪਤ, ਕਰਨਾਲ, ਜੀਂਦ, ਪਾਣੀਪਤ, ਕੈਥਲ, ਕੁਰੂਕਸ਼ੇਤਰ ਅਤੇ ਅੰਬਾਲਾ ਵਿਚ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਉਕਤ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 4.2 ਡਿਗਰੀ ਗਿਰਾਵਟ ਨਾਲ ਦਰਜ ਕੀਤਾ ਹੈ। ਉਥੇ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.9 ਡਿਗਰੀ ਸੈਲਸੀਅਸ ਘੱਟ ਤੱਕ ਪਹੁੰਚ ਜਾਵੇਗਾ। ਇਸ ਦੌਰਾਨ ਸਭ ਤੋਂ ਗਰਮ ਜ਼ਿਲ੍ਹਾ ਸਿਰਸਾ ਰਿਹਾ।

ਇਹ ਵੀ ਪੜ੍ਹੋ : ਮੁੜ ਹੋਵੇਗੀ ਨੋਟਬੰਦੀ! 500 ਰੁਪਏ ਦੇ ਨੋਟ 'ਤੇ ਪਾਬੰਦੀ ਲਗਾਉਣ ਦੀ ਮੰਗ ਨੇ ਮਚਾਈ ਹਲਚਲ

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

 


author

rajwinder kaur

Content Editor

Related News