27 ਫਰਵਰੀ ਤੋਂ 1 ਮਾਰਚ ਤੱਕ ਮੀਂਹ ਦਾ ਅਲਰਟ, ਮੁੜ ਵਧੇਗੀ ਠੰਡ!
Thursday, Feb 27, 2025 - 09:54 AM (IST)

ਨਵੀਂ ਦਿੱਲੀ- ਫਰਵਰੀ ਮਹੀਨੇ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖਬਰ ਹੈ। ਦੇਸ਼ ਭਰ 'ਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ ਅਤੇ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਕਈ ਸੂਬਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੱਛਮੀ ਗੜਬੜੀ ਅਤੇ ਚੱਕਰਵਾਤੀ ਹਲ-ਚਲ ਕਾਰਨ ਕਈ ਸੂਬਿਆਂ 'ਚ ਮੋਹਲੇਧਾਰ ਮੀਂਹ ਅਤੇ ਹਨ੍ਹੇਰੀ- ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦਾ ਮੌਸਮ ਅਪਡੇਟ
ਜੰਮੂ-ਕਸ਼ਮੀਰ ਅਤੇ ਲੇਹ-ਲੱਦਾਖ: ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਦਰਜ ਕੀਤਾ ਗਿਆ।
ਉੱਤਰ-ਪੱਛਮੀ ਭਾਰਤ: ਅਗਲੇ ਤਿੰਨ ਦਿਨਾਂ 'ਚ ਤਾਪਮਾਨ 2-3 ਡਿਗਰੀ ਵਧਣ ਅਤੇ ਫਿਰ 2-4 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।
ਕੇਰਲ: ਕੰਨੂਰ ਹਵਾਈ ਅੱਡੇ ਦਾ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਹਾੜਾਂ 'ਤੇ ਬਰਫਬਾਰੀ ਅਤੇ ਮੀਂਹ ਦੀ ਚਿਤਾਵਨੀ
IMD ਮੁਤਾਬਕ ਪੱਛਮੀ ਰਾਜਸਥਾਨ ਅਤੇ ਪਾਕਿਸਤਾਨ ਦੇ ਨਾਲ ਲੱਗਦੇ ਖੇਤਰਾਂ 'ਚ ਇਕ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਕਾਰਨ 25-28 ਫਰਵਰੀ ਦਰਮਿਆਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ 'ਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।
ਮੈਦਾਨਾਂ ਦੀ ਸਥਿਤੀ
ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ: 25 ਫਰਵਰੀ ਤੋਂ 1 ਮਾਰਚ ਤੱਕ ਬੱਦਲ ਛਾਏ ਰਹਿਣਗੇ, ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
27-28 ਫਰਵਰੀ: ਪੰਜਾਬ ਅਤੇ ਹਰਿਆਣਾ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋ ਸਕਦੀ ਹੈ।
ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ: 27 ਫਰਵਰੀ ਤੋਂ 1 ਮਾਰਚ ਤੱਕ ਮੀਂਹ ਦੀ ਸੰਭਾਵਨਾ।
ਇਨ੍ਹਾਂ ਸੂਬਿਆਂ 'ਚ ਚੱਕਰਵਾਤੀ ਹਲ-ਚਲ ਦਾ ਪ੍ਰਭਾਵ
ਆਸਾਮ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ 'ਚ 27 ਫਰਵਰੀ ਤੋਂ 1 ਮਾਰਚ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ।
2 ਮਾਰਚ ਤੋਂ ਉੱਤਰ-ਪੱਛਮੀ ਭਾਰਤ ਵਿਚ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋਵੇਗਾ, ਜਿਸ ਕਾਰਨ 2-3 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਅਤੇ ਉੱਤਰਾਖੰਡ ਵਿਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।