ਇਨ੍ਹਾਂ ਸੂਬਿਆਂ ''ਚ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ
Tuesday, Mar 11, 2025 - 10:41 AM (IST)

ਨੈਸ਼ਨਲ ਡੈਸਕ- ਦੇਸ਼ ਵਿਚ ਮੌਸਮ ਦਾ ਮਿਜਾਜ਼ ਤੇਜ਼ੀ ਨਾਲ ਬਦਲ ਰਿਹਾ ਹੈ। ਜਿੱਥੇ ਇਕ ਪਾਸੇ ਠੰਡ ਨੇ ਪੂਰੀ ਤਰ੍ਹਾਂ ਵਿਦਾਈ ਲੈ ਲਈ ਹੈ, ਉੱਥੇ ਹੀ ਦੂਜੇ ਪਾਸੇ ਗਰਮੀ ਨੇ ਦਸਤਕ ਦੇ ਦਿੱਤੀ ਹੈ। ਇਸ ਦਰਮਿਆਨ ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਕਈ ਸੂਬਿਆਂ ਵਿਚ ਤੇਜ਼ ਮੀਂਹ, ਹਨ੍ਹੇਰੀ ਅਤੇ ਬਰਫ਼ਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। IMD ਮੁਤਾਬਕ ਕੱਲ ਤੋਂ ਹੀ ਪੱਛਮੀ ਹਿਮਾਲਿਆ ਖੇਤਰ ਵਿਚ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਚੁੱਕੀ ਹੈ। ਇਸ ਨਾਲ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ 9 ਤੋਂ 14 ਮਾਰਚ ਤੱਕ ਮੋਹਲੇਧਾਰ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।
ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ
ਪੰਜਾਬ- 13 ਅਤੇ 14 ਮਾਰਚ ਤੱਕ ਮੀਂਹ
ਹਰਿਆਣਾ- 13 ਅਤੇ 14 ਮਾਰਚ ਨੂੰ ਮੀਂਹ
ਪੱਛਮੀ ਉੱਤਰ ਪ੍ਰਦੇਸ਼-14 ਮਾਰਚ ਨੂੰ ਮੀਂਹ
ਦਿੱਲੀ-NCR- 11 ਅਤੇ 12 ਮਾਰਚ ਨੂੰ 20-30 ਕਿ. ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਇਨ੍ਹਾਂ ਸੂਬਿਆਂ 'ਚ ਤੇਜ਼ ਤੂਫ਼ਾਨ ਅਤੇ ਮੀਂਹ ਦੀ ਸੰਭਾਵਨਾ
ਦੇਸ਼ ਦੇ ਉੱਤਰ-ਪੂਰਬੀ ਸੂਬਿਆਂ 'ਚ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।
* ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ ਅਤੇ ਸਿੱਕਮ 'ਚ ਤੇਜ਼ ਹਨ੍ਹੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ।
* ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਅਰੁਣਾਚਲ ਪ੍ਰਦੇਸ਼ 'ਚ 8 ਅਤੇ 9 ਮਾਰਚ ਨੂੰ ਭਾਰੀ ਮੀਂਹ।
* ਅੰਡੇਮਾਨ ਅਤੇ ਨਿਕੋਬਾਰ ਟਾਪੂ 'ਚ ਤੇਜ਼ ਗਰਜ ਨਾਲ ਭਾਰੀ ਮੀਂਹ ਪਵੇਗਾ।
ਵਧੇਗਾ ਤਾਪਮਾਨ ਇਨ੍ਹਾਂ ਸੂਬਿਆਂ 'ਚ ਪਵੇਗੀ ਗਰਮੀ
ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਭਿਆਨਕ ਗਰਮੀ ਅਤੇ ਹੀਟ ਵੇਵ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਅਗਲੇ ਚਾਰ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਵਿਚ ਤਾਪਮਾਨ 3-4 ਡਿਗਰੀ ਸੈਲਸੀਅਸ ਵੱਧ ਸਕਦਾ ਹੈ।
* ਮਹਾਰਾਸ਼ਟਰ, ਮੱਧ ਅਤੇ ਪੂਰਬੀ ਭਾਰਤ ਵਿਚ ਅਗਲੇ 5 ਦਿਨਾਂ 'ਚ ਤਾਪਮਾਨ 2 ਤੋਂ 4 ਡਿਗਰੀ ਤੱਕ ਵਧੇਗਾ।
* ਤੇਲੰਗਾਨਾ, ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਓਡੀਸ਼ਾ, ਗੁਜਰਾਤ 'ਚ ਤਾਪਮਾਨ 35-40 ਡਿਗਰੀ ਸੈਲਸੀਅਸ ਰਹੇਗਾ।
* ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਗੰਗਾ ਤੱਟਵਰਤੀ ਪੱਛਮੀ ਬੰਗਾਲ 'ਚ ਤਾਪਮਾਨ 30-35 ਡਿਗਰੀ ਸੈਲਸੀਅਸ।
* ਗੁਜਰਾਤ 'ਚ ਅਗਲੇ 5 ਦਿਨਾਂ 'ਚ ਤਾਪਮਾਨ 3-5 ਡਿਗਰੀ ਸੈਲਸੀਅਸ ਵਧੇਗਾ।
* ਗੋਆ ਅਤੇ ਕੋਂਕਣ 'ਚ 12 ਮਾਰਚ ਤੱਕ ਤੇਜ਼ ਗਰਮੀ।