ਇਨ੍ਹਾਂ ਸੂਬਿਆਂ ''ਚ ਅਗਲੇ 5 ਦਿਨਾਂ ਤੱਕ ਮੀਂਹ ਦਾ ਅਲਰਟ, ਆਵੇਗਾ ਹਨ੍ਹੇਰੀ-ਤੂਫ਼ਾਨ

Saturday, Mar 22, 2025 - 09:58 AM (IST)

ਇਨ੍ਹਾਂ ਸੂਬਿਆਂ ''ਚ ਅਗਲੇ 5 ਦਿਨਾਂ ਤੱਕ ਮੀਂਹ ਦਾ ਅਲਰਟ, ਆਵੇਗਾ ਹਨ੍ਹੇਰੀ-ਤੂਫ਼ਾਨ

ਨੈਸ਼ਨਲ ਡੈਸਕ- ਦੇਸ਼ ਭਰ ਵਿਚ ਗਰਮੀ ਦਾ ਅਸਰ ਵੱਧਣ ਲੱਗਾ ਹੈ। ਖ਼ਾਸ ਕਰ ਕੇ ਦਿੱਲੀ ਵਾਸੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਦਿੱਲੀ ਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। 22 ਤੋਂ 24 ਮਾਰਚ ਤੱਕ ਦਿੱਲੀ ਵਿਚ ਆਸਮਾਨ ਸਾਫ਼ ਰਹੇਗਾ ਪਰ ਤੇਜ਼ ਧੁੱਪ ਕਾਰਨ ਗਰਮੀ ਹੋਰ ਵਧੇਗੀ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਜਿਸ ਵਿਚ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਅਤੇ ਗੜੇਮਾਰੀ ਦੇ ਸੰਕੇਤ ਦਿੱਤੇ ਗਏ ਹਨ। ਨਾਲ ਹੀ ਆਂਧਰਾ ਪ੍ਰਦੇਸ਼ ਵਿਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ।

ਪੂਰਬੀ-ਉੱਤਰੀ ਸੂਬਿਆਂ 'ਚ ਮੀਂਹ ਪੈਣ ਦਾ ਅਨੁਮਾਨ

ਪੂਰਬੀ-ਉੱਤਰੀ ਦੇ ਆਸਾਮ ਵਿਚ ਚੱਕਰਵਾਤੀ ਖੇਤਰ ਬਣ ਚੁੱਕਾ ਹੈ, ਜਿਸ ਕਾਰਨ ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ ਅਗਲੇ 5 ਦਿਨਾਂ ਤੱਕ ਮੋਹਲੇਧਾਰ ਮੀਂਹ ਦਾ ਅਲਰਟ ਹੈ। ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਰਹੇਗਾ।

ਮੱਧ ਭਾਰਤ 'ਚ ਤੂਫ਼ਾਨ ਦੀ ਮੌਸਮ ਦੀ ਚਿਤਾਵਨੀ

ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਸਥਿਤ ਚੱਕਰਵਾਤੀ ਸਰਕੂਲੇਸ਼ਨ ਦੀ ਵਜ੍ਹਾ ਤੋਂ ਬੰਗਾਲ ਦੀ ਖਾੜੀ ਤੋਂ ਲੈ ਕੇ ਆਲੇ-ਦੁਆਲੇ ਦੇ ਖੇਤਰਾਂ ਵਿਚ ਤੇਜ਼ ਹਵਾਵਾਂ ਦਾ ਅਸਰ ਵੇਖਣ ਨੂੰ ਮਿਲੇਗਾ। 22 ਮਾਰਚ ਨੂੰ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਮਰਾਠਵਾੜਾ, ਵਿਦਰਭ, ਪੱਛਮੀ ਬੰਗਾਲ, ਸਿੱਕਮ, ਝਾਰਖੰਡ ਅਤੇ ਓਡੀਸ਼ਾ ਵਿਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਦੱਖਣੀ ਭਾਰਤ 'ਚ ਵੀ ਮੀਂਹ ਦੇ ਆਸਾਰ

ਦੱਖਣੀ ਭਾਰਤ ਦੇ ਸੂਬਿਆਂ ਵਿਚ 23 ਮਾਰਚ ਤੱਕ ਤੇਜ਼ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਕੇਰਲ, ਲਕਸ਼ਦੀਪ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿਚ ਅਗਲੇ ਕੁਝ ਦਿਨਾਂ ਤੱਕ ਮੋਹਲੇਧਾਰ ਮੀਂਹ ਪੈ ਸਕਦਾ ਹੈ। ਖ਼ਾਸ ਕਰ ਕੇ 22 ਮਾਰਚ ਨੂੰ ਤਾਮਿਲਨਾਡੂ ਵਿਚ। ਤੇਲੰਗਾਨਾ ਵਿਚ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। 


author

Tanu

Content Editor

Related News