ਅਜੇ ਪਵੇਗੀ ਕੜਾਕੇ ਦੀ ਠੰਡ, 15 ਤੋਂ ਵੱਧ ਸੂਬਿਆਂ 'ਚ ਮੀਂਹ ਦਾ ਅਲਰਟ
Tuesday, Jan 28, 2025 - 11:36 AM (IST)

ਨੈਸ਼ਨਲ ਡੈਸਕ- ਦੇਸ਼ ਭਰ 'ਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਠੰਡ ਹੋਰ ਵਧ ਸਕਦੀ ਹੈ। ਮੌਸਮ ਵਿਭਾਗ (IMD) ਨੇ ਦੋ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਅਗਲੇ ਕੁਝ ਦਿਨਾਂ 'ਚ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਗੜਬੜੀਆਂ ਦਾ ਅਸਰ 29 ਜਨਵਰੀ ਤੋਂ 2 ਫਰਵਰੀ ਤੱਕ ਮਹਿਸੂਸ ਹੋਵੇਗਾ। ਅਗਲੇ 24 ਘੰਟਿਆਂ ਦੌਰਾਨ 11 ਸੂਬਿਆਂ 'ਚ ਸੰਘਣੀ ਧੁੰਦ, 4 ਸੂਬਿਆਂ 'ਚ ਸੀਤ ਲਹਿਰ ਅਤੇ 8 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵੀਕਐਂਡ 'ਤੇ ਦਿੱਲੀ-NCR ਸਮੇਤ ਉੱਤਰੀ ਭਾਰਤ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਹੋਰ ਹੇਠਾਂ ਜਾਵੇਗਾ।
ਇਹ ਵੀ ਪੜ੍ਹੋ- ਵਿਆਹ ਦਾ ਐਨਾ ਚਾਅ! ਲਾੜੀ ਨੂੰ ਕੋਲ ਬਿਠਾ ਲਾੜਾ ਖੁਦ ਹੀ ਪੜ੍ਹ ਗਿਆ ਮੰਤਰ
ਮੌਸਮ ਵਿਭਾਗ ਮੁਤਾਬਕ ਇਨ੍ਹਾਂ ਗੜਬੜੀਆਂ ਦੇ ਪ੍ਰਭਾਵ ਕਾਰਨ 29 ਜਨਵਰੀ ਤੋਂ 1 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ-NCR 'ਚ 30 ਜਨਵਰੀ ਤੋਂ 1 ਫਰਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਪੁਡੂਚੇਰੀ 'ਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ-NCR 'ਚ ਵੀਕਐਂਡ 'ਤੇ ਹੱਡ ਕੰਬਾਅ ਦੇਣ ਵਾਲੀ ਠੰਡ
ਫਿਲਹਾਲ ਦਿੱਲੀ-NCR 'ਚ ਦਿਨ ਵੇਲੇ ਹਲਕੀ ਧੁੱਪ ਤੋਂ ਰਾਹਤ ਮਹਿਸੂਸ ਹੋ ਰਹੀ ਹੈ ਪਰ 30 ਜਨਵਰੀ ਤੋਂ ਮੀਂਹ ਸ਼ੁਰੂ ਹੋਣ ਨਾਲ ਠੰਡ ਵਧ ਜਾਵੇਗੀ। 31 ਜਨਵਰੀ ਅਤੇ 1 ਫਰਵਰੀ ਨੂੰ ਤੇਜ਼ ਹਵਾਵਾਂ ਅਤੇ ਮੀਂਹ ਪੈਣ ਕਾਰਨ ਤਾਪਮਾਨ ਘਟੇਗਾ।
ਇਹ ਵੀ ਪੜ੍ਹੋ- ਅਗਲੇ 72 ਘੰਟਿਆਂ 'ਚ ਮੌਸਮ ਲਵੇਗਾ ਕਰਵਟ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ
ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚਿਤਾਵਨੀ
IMD ਨੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਹਿੱਸਿਆਂ 'ਚ 2 ਫਰਵਰੀ ਤੱਕ ਸੀਤ ਲਹਿਰ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ 31 ਜਨਵਰੀ ਤੱਕ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਓਡੀਸ਼ਾ, ਪੱਛਮੀ ਬੰਗਾਲ, ਆਸਾਮ ਅਤੇ ਮੇਘਾਲਿਆ 'ਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8