ਸਾਵਣ ਦੇ ਆਖਰੀ ਸੋਮਵਾਰ ਅਤੇ ਰੱਖੜੀ ਦੇ ਤਿਉਹਾਰ ''ਤੇ ਦੇਸ਼ ਭਰ ''ਚ ਮੀਂਹ ਦਾ ਅਲਰਟ

Monday, Aug 19, 2024 - 10:47 AM (IST)

ਨੈਸ਼ਨਲ ਡੈਸਕ - ਸਾਵਣ ਦੇ ਆਖਰੀ ਸੋਮਵਾਰ ਅਤੇ ਰੱਖੜੀ ਦੇ ਤਿਉਹਾਰ 'ਤੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਸ਼ਹਿਰਾਂ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਅਸਮਾਨ ਵਿੱਚ ਬੱਦਲ ਛਾਏ ਹੋਏ ਹਨ ਪਰ ਨਮੀ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਸ਼ਾਮ ਤੱਕ ਦਿੱਲੀ ਦੇ ਮੌਸਮ ਵਿੱਚ ਬਦਲਾਅ ਹੋ ਸਕਦਾ ਹੈ। ਰਾਜਧਾਨੀ ਵਿੱਚ 35 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐੱਮਡੀ ਨੇ ਉੱਤਰ ਪ੍ਰਦੇਸ਼ ਸਮੇਤ 10 ਤੋਂ ਵੱਧ ਰਾਜਾਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਰਹੇਗੀ, ਜਦੋਂ ਕਿ ਪੱਛਮੀ ਬੰਗਾਲ ਵਿੱਚ 21 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਵਿੱਚ ਅੱਜ ਦਾ ਮੌਸਮ ਕਿਵੇਂ ਰਹੇਗਾ।

ਇਹ ਵੀ ਪੜ੍ਹੋ Assembly Election: 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ 'ਚ ਹਾਲ

ਦਿੱਲੀ ਦਾ ਮੌਸਮ
ਦਿੱਲੀ ਵਿੱਚ ਕੱਲ੍ਹ ਲਗਾਤਾਰ 18ਵੇਂ ਦਿਨ ਵੀ ਭਾਰੀ ਮੀਂਹ ਪਿਆ, ਜਿਸ ਕਾਰਨ ਚਾਂਦਨੀ ਚੌਕ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਅੱਜ ਵੀ ਰਾਜਧਾਨੀ ਦੇ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਮੌਸਮ ਵਿਭਾਗ ਨੇ ਹਵਾਵਾਂ ਦੇ ਨਾਲ-ਨਾਲ ਚੰਗੀ ਬਾਰਿਸ਼ ਦਾ ਅਲਰਟ ਦਿੱਤਾ ਹੈ। ਦਿੱਲੀ ਦਾ ਮੌਸਮ 24 ਅਗਸਤ ਤੱਕ ਖ਼ਰਾਬ ਰਹਿ ਸਕਦਾ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

ਇਨ੍ਹਾਂ ਰਾਜਾਂ 'ਚ ਹੋਵੇਗੀ ਭਾਰੀ ਬਾਰਿਸ਼ 
ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ ਅੱਜ ਅਤੇ ਕੱਲ੍ਹ ਦੇਸ਼ ਦੇ ਕਈ ਰਾਜਾਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਜਿਨ੍ਹਾਂ ਰਾਜਾਂ 'ਚ ਬਾਰਿਸ਼ ਦੀ ਚਿਤਾਵਨੀ ਹੈ, ਉਨ੍ਹਾਂ 'ਚ ਦਿੱਲੀ, ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ, ਗੁਜਰਾਤ, ਕਰਨਾਟਕ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਤੇਲੰਗਾਨਾ, ਉੜੀਸਾ, ਲਕਸ਼ਦੀਪ, ਅੰਡੇਮਾਨ ਨਿਕੋਬਾਰ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਗੋਆ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਸ਼ਾਮਲ ਹਨ।

ਇਹ ਵੀ ਪੜ੍ਹੋ ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News