ਵਾਇਨਾਡ ''ਚ ਭਾਰੀ ਬਾਰਿਸ਼ ਦਾ ਅਲਰਟ, Delhi-NCR ਸਮੇਤ ਇਨ੍ਹਾਂ ਸੂਬਿਆਂ ''ਚ ਬੱਦਲ ਪੈਣ ਦੀ ਸੰਭਾਵਨਾ

Tuesday, Jul 30, 2024 - 11:15 PM (IST)

ਵਾਇਨਾਡ ''ਚ ਭਾਰੀ ਬਾਰਿਸ਼ ਦਾ ਅਲਰਟ, Delhi-NCR ਸਮੇਤ ਇਨ੍ਹਾਂ ਸੂਬਿਆਂ ''ਚ ਬੱਦਲ ਪੈਣ ਦੀ ਸੰਭਾਵਨਾ

ਨੈਸ਼ਨਲ ਡੈਸਕ : ਦੇਸ਼ ਦੇ ਸਾਰੇ ਹਿੱਸਿਆਂ ਵਿਚ ਮਾਨਸੂਨ ਪਹੁੰਚ ਗਿਆ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਕਈ ਥਾਵਾਂ 'ਤੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ 31 ਜੁਲਾਈ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿਚ ਇਹ ਵੀ ਕਿਹਾ ਹੈ ਕਿ 31 ਜੁਲਾਈ ਤੱਕ ਰਾਸ਼ਟਰੀ ਰਾਜਧਾਨੀ ਵਿਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 30 ਅਤੇ 31 ਜੁਲਾਈ ਨੂੰ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਰਾਂਚੀ 'ਚ ਦਰਦਨਾਕ ਹਾਦਸਾ; ਅਸਮਾਨੀ ਬਿਜਲੀ ਡਿੱਗਣ ਨਾਲ 4 ਲੋਕਾਂ ਦੀ ਮੌਤ, ਕਈ ਝੁਲਸੇ

ਮੌਸਮ ਵਿਭਾਗ ਨੇ ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਕਰਨਾਟਕ ਦੇ ਸ਼ਿਮੋਗਾ, ਉਡੁਪੀ, ਚਿੱਕਮਗਲੁਰੂ, ਦਕਸ਼ੀਨਾ ਕੰਨੜ ਅਤੇ ਕੋਡਾਕੂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਕੇਰਲ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗੁਜਰਾਤ ਅਤੇ ਰਾਜਸਥਾਨ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਕੇਰਲ ਦੇ ਵਾਇਨਾਡ 'ਚ 31 ਜੁਲਾਈ ਨੂੰ ਵੀ ਭਾਰੀ ਬਾਰਿਸ਼ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਤੜਕੇ ਵਾਇਨਾਡ ਵਿਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ। ਇਸ ਹਾਦਸੇ ਵਿਚ ਹੁਣ ਤੱਕ 123 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਲਬੇ ਹੇਠ ਸੈਂਕੜੇ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

ਉੱਤਰਾਖੰਡ 'ਚ ਸਕੂਲ ਬੰਦ
ਦੂਜੇ ਪਾਸੇ ਉੱਤਰਾਖੰਡ ਵਿਚ ਬਾਰਿਸ਼ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। ਕਈ ਦਰਿਆਵਾਂ ਵਿਚ ਉਛਾਲ ਹੈ। ਇਸ ਦੌਰਾਨ ਹਲਦਵਾਨੀ ਪ੍ਰਸ਼ਾਸਨ ਨੇ ਭਾਰੀ ਬਾਰਿਸ਼ ਦੇ ਅਲਰਟ ਦੇ ਮੱਦੇਨਜ਼ਰ 31 ਜੁਲਾਈ ਨੂੰ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ 31 ਜੁਲਾਈ ਨੂੰ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰਹਿਣਗੇ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਹਿਮਾਚਲ 'ਚ ਬੱਦਲ ਫਟਿਆ
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਤੋਸ਼ ਨਾਲਾ 'ਚ ਬੱਦਲ ਫਟਣ ਕਾਰਨ ਆਏ ਅਚਾਨਕ ਹੜ੍ਹ 'ਚ ਇਕ ਫੁੱਟ ਕਰਾਸਿੰਗ ਪੁਲ ਅਤੇ ਤਿੰਨ ਅਸਥਾਈ ਸ਼ੈੱਡ ਰੁੜ੍ਹ ਗਏ। ਮੌਸਮ ਵਿਭਾਗ ਨੇ ਕਿਹਾ ਕਿ ਬੁੱਧਵਾਰ ਅਤੇ ਵੀਰਵਾਰ ਨੂੰ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ, ਮੰਡੀ, ਸ਼ਿਮਲਾ ਅਤੇ ਸਿਰਮੌਰ ਜ਼ਿਲ੍ਹਿਆਂ 'ਚ ਇਕ-ਦੋ ਥਾਵਾਂ 'ਤੇ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਕੁੱਲੂ, ਸੋਲਨ, ਸਿਰਮੌਰ, ਸ਼ਿਮਲਾ ਅਤੇ ਕਿਨੌਰ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀ ਸੰਭਾਵਨਾ ਜ਼ਾਹਰ ਕੀਤੀ ਹੈ ਅਤੇ ਤੇਜ਼ ਹਵਾਵਾਂ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਬਾਗਾਂ ਅਤੇ ਖੜ੍ਹੀਆਂ ਫਸਲਾਂ, ਕਮਜ਼ੋਰ ਢਾਂਚੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦੀ ਚਿਤਾਵਨੀ ਦਿੱਤੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News