Rain Alert: ਹਿਮਾਚਲ ਦੇ ਇਨ੍ਹਾਂ ਇਲਾਕਿਆਂ ''ਚ 4 ਦਿਨ ਲਗਾਤਾਰ ਪਵੇਗਾ ਮੀਂਹ, ਅਲਰਟ ਜਾਰੀ
Thursday, May 15, 2025 - 02:52 PM (IST)

ਹਿਮਾਚਲ ਡੈਸਕ : ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸਾਰੇ ਇਲਾਕਿਆਂ ਵਿਚ ਧੁੱਪ ਖਿੜੀ ਰਹੀ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਕਾਫ਼ੀ ਵਾਧਾ ਹੋਇਆ। ਮੈਦਾਨੀ ਇਲਾਕਿਆਂ ਵਿਚ ਗਰਮੀ ਜ਼ਿਆਦਾ ਰਹੀ, ਖ਼ਾਸ ਕਰਕੇ ਊਨਾ ਵਿੱਚ ਤਾਪਮਾਨ ਫਿਰ ਤੋਂ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹੁਣ ਪਹਾੜੀ ਇਲਾਕਿਆਂ ਵਿੱਚ ਵੀ ਮੌਸਮ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਰਾਜ ਦੇ ਨੌਂ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਮੁੜ ਲਾਜ਼ਮੀ ਹੋਇਆ ਮਾਸਕ, ਹੋ ਜਾਓ ਸਾਵਧਾਨ, ਜਾਰੀ ਹੋਈ ਚਿਤਾਵਨੀ
ਮੌਸਮ ਵਿਗਿਆਨ ਕੇਂਦਰ (IMD) ਸ਼ਿਮਲਾ ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਇੱਕ ਹਫ਼ਤੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 17 ਅਤੇ 18 ਮਈ ਨੂੰ ਮੱਧ ਅਤੇ ਉੱਚੇ ਪਹਾੜੀ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 19 ਅਤੇ 20 ਮਈ ਨੂੰ ਕੁਝ ਮੈਦਾਨੀ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਚੌਥੇ ਦਿਨ ਲਾੜੀ ਨੇ ਕੀਤਾ ਲਾੜੇ ਦਾ ਕਤਲ, ਵਜ੍ਹਾ ਜਾਣ ਉੱਡਣਗੇ ਹੋਸ਼