ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ, ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ

Saturday, Feb 22, 2025 - 09:50 AM (IST)

ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ, ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ

ਨੈਸ਼ਨਲ ਡੈਸਕ- ਦੇਸ਼ 'ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਕਈ ਸੂਬਿਆਂ 'ਚ ਚੱਕਰਵਾਤੀ ਹਲ-ਚਲ ਅਤੇ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ, ਜਦੋਂ ਕਿ ਪਹਾੜੀ ਖੇਤਰਾਂ 'ਚ ਬਰਫਬਾਰੀ ਜਾਰੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਈ ਸੂਬਿਆਂ ਲਈ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਹੈ। 

ਆਓ ਜਾਣਦੇ ਹਾਂ ਕਿ ਅਗਲੇ ਕੁਝ ਦਿਨਾਂ 'ਚ ਮੌਸਮ ਕਿਵੇਂ ਰਹੇਗਾ-

ਤਾਪਮਾਨ 'ਚ ਉਤਰਾਅ-ਚੜ੍ਹਾਅ

IMD ਮੁਤਾਬਕ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਓਡੀਸ਼ਾ ਅਤੇ ਉੱਤਰ-ਪੂਰਬੀ ਭਾਰਤ 'ਚ ਪਿਛਲੇ 24 ਘੰਟਿਆਂ 'ਚ ਦਿਨ ਦੇ ਤਾਪਮਾਨ 'ਚ 1-2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪੱਛਮੀ ਹਿਮਾਲੀਅਨ ਖੇਤਰ, ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਗੰਗਾ ਪੱਛਮੀ ਬੰਗਾਲ 'ਚ ਤਾਪਮਾਨ 'ਚ ਗਿਰਾਵਟ ਆਈ ਹੈ। ਉੱਤਰ-ਪੱਛਮੀ ਭਾਰਤ 'ਚ ਅਗਲੇ 3 ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ, ਜਦੋਂ ਕਿ ਹੋਰ ਖੇਤਰਾਂ 'ਚ ਤਾਪਮਾਨ ਸਥਿਰ ਰਹੇਗਾ।

ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ 'ਚ ਚੱਕਰਵਾਤੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਦੇ ਕਾਰਨ:
-ਓਡੀਸ਼ਾ: 22-23 ਫਰਵਰੀ ਨੂੰ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ।
-ਪੱਛਮੀ ਬੰਗਾਲ, ਝਾਰਖੰਡ: 22-23 ਫਰਵਰੀ ਨੂੰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਤੇਜ਼ ਮੀਂਹ ਪਵੇਗਾ।
-ਬਿਹਾਰ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ: ਅਗਲੇ ਦੋ ਦਿਨਾਂ ਤੱਕ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
-ਅੰਡੇਮਾਨ-ਨਿਕੋਬਾਰ: 25-26 ਫਰਵਰੀ ਨੂੰ ਮੀਂਹ ਦੀ ਭਵਿੱਖਬਾਣੀ।

ਗੜੇਮਾਰੀ ਦੀ ਚਿਤਾਵਨੀ 

IMD ਨੇ ਚਿਤਾਵਨੀ ਦਿੱਤੀ ਹੈ ਕਿ ਪੱਛਮੀ ਬੰਗਾਲ ਅਤੇ ਓਡੀਸ਼ਾ 'ਚ 21 ਤੋਂ 24 ਫਰਵਰੀ ਦਰਮਿਆਨ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇਕ ਨਵੀਂ ਪੱਛਮੀ ਗੜਬੜੀ 24 ਫਰਵਰੀ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ 25-27 ਫਰਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।


author

Tanu

Content Editor

Related News