ਗਰਮੀ ਤੋਂ ਮਿਲੇਗੀ ਰਾਹਤ, ਦਿੱਲੀ ਤੋਂ ਲੈ ਕੇ ਜੰਮੂ-ਕਸ਼ਮੀਰ ਸਣੇ ਇਨ੍ਹਾਂ ਸੂਬਿਆਂ ''ਚ ਮੀਂਹ ਦਾ ਅਲਰਟ

Monday, May 01, 2023 - 02:02 PM (IST)

ਗਰਮੀ ਤੋਂ ਮਿਲੇਗੀ ਰਾਹਤ, ਦਿੱਲੀ ਤੋਂ ਲੈ ਕੇ ਜੰਮੂ-ਕਸ਼ਮੀਰ ਸਣੇ ਇਨ੍ਹਾਂ ਸੂਬਿਆਂ ''ਚ ਮੀਂਹ ਦਾ ਅਲਰਟ

ਨਵੀਂ ਦਿੱਲੀ- ਉੱਤਰ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਦਾ ਦੌਰ ਸ਼ੁਰੂ ਹੋ ਗਿਆ ਹੈ। ਕਈ ਦਿਨਾਂ ਤੋਂ ਗਰਮੀ ਦੀ ਮਾਰ ਝੱਲਣ ਮਗਰੋਂ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਦੇਸ਼ ਭਰ ਦੇ ਕਈ ਸੂਬਿਆਂ ਵਿਚ 4 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੀਂਹ ਪੈਣ ਕਾਰਨ ਮਈ ਦੇ ਪਹਿਲੇ ਹਫ਼ਤੇ ਗਰਮੀ ਤੋਂ ਥੋੜ੍ਹੀ ਰਾਹਤ ਰਹੇਗੀ। 

ਮੌਸਮ ਵਿਭਾਗ ਵਲੋਂ ਦਿੱਲੀ, ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਦਾ ਅਲਰਟ ਹੈ। ਮੀਂਹ ਅਤੇ ਤੇਜ਼ ਹਵਾਵਾਂ ਦੇ ਚੱਲਣ ਨਾਲ ਦਿੱਲੀ-ਐੱਨ. ਸੀ. ਆਰ. ਦੇ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਕਈ ਸੂਬਿਆਂ ਵਿਚ ਮੀਂਹ ਦੇ ਨਾਲ ਹਨ੍ਹੇਰੀ-ਝੱਖੜ ਦਾ ਅਲਰਟ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿਚ ਅਗਲੇ 2-3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਮੌਸਮ ਵਿਗਿਆਨ ਕੇਂਦਰ ਨੇ 1 ਅਤੇ 2 ਮਈ ਨੂੰ ਮੈਦਾਨੀ, ਹੇਠਲੇ ਅਤੇ ਮੱਧ ਪਹਾੜੀ ਇਲਾਕਿਆਂ ਵਿਚ ਮੋਹਲੇਧਾਰ ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। 1 ਮਈ ਨੂੰ ਜੰਮੂ-ਕਸ਼ਮੀਰ 'ਚ ਕੁਝ ਥਾਵਾਂ 'ਤੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 2 ਮਈ ਤੋਂ 3 ਮਈ ਤੱਕ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।


author

Tanu

Content Editor

Related News