ਕੇਰਲ ’ਚ ਮੋਹਲੇਧਾਰ ਮੀਂਹ, IMD ਨੇ 12 ਜ਼ਿਲ੍ਹਿਆ ’ਚ ਜਾਰੀ ਕੀਤਾ ਆਰੇਂਜ ਅਲਰਟ

Thursday, May 19, 2022 - 12:30 PM (IST)

ਤਿਰੂਵਨੰਤਪੁਰਮ– ਕੇਰਲ ’ਚ ਮੋਹਲੇਧਾਰ ਮੀਂਹ ਪੈਣ ਕਾਰਨ ਭਾਰਤੀ ਮੌਸਮ ਵਿਭਾਗ (IMD)  ਨੇ ਵੀਰਵਾਰ ਨੂੰ 12 ਜ਼ਿਲ੍ਹਿਆਂ ’ਚ ਪੂਰੇ ਦਿਨ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਤਿਰੂਵਨੰਤਪੁਰਮ ਅਤੇ ਕੋਲਮ ਨੂੰ ਛੱਡ ਕੇ ਕੇਰਲ ਦੇ ਬਾਕੀ ਸਾਰੇ ਜ਼ਿਲ੍ਹਿਆਂ ’ਚ ਆਰੇਂਜ ਅਲਰਟ ਜਾਰੀ ਕੀਤਾ। ਕੇਰਲ ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਨੇ ਕਿਹਾ ਕਿ ਉੱਤਰੀ ਤਾਮਿਲਨਾਡੂ ਅਤੇ ਆਲੇ-ਦੁਆਲੇ ਦੇ ਖੇਤਰਾਂ ’ਚ ਚੱਕਰਵਾਤੀ ਸਰਕੂਲੇਸ਼ਨ ਦੀ ਵਜ੍ਹਾ ਕਰ ਕੇ ਇਸ ਦੱਖਣੀ ਸੂਬੇ ਦੇ ਕਈ ਹਿੱਸਿਆਂ ’ਚ ਮੋਹਲੇਧਾਰ ਮੀਂਹ ਪਵੇਗਾ। 

ਜ਼ਿਕਰਯੋਗ ਹੈ ਕਿ ਕੇਰਲ ’ਚ ਪਿਛਲੇ ਕੁਝ ਦਿਨਾਂ ਤੋਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸੂਬੇ ਦੇ ਕੁਝ ਹਿੱਸਿਆਂ ’ਚ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਮੋਹਲੇਧਾਰ ਮੀਂਹ ਪੈਣ ਕਾਰਨ ਸੂਬੇ ’ਚ ਸਮੇਂ ਤੋਂ ਪਹਿਲਾਂ ਮਾਨਸੂਨ ਆਉਣ ਦੇ ਮੱਦੇਨਜ਼ਰ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਇਕ ਦਿਨ ਪਹਿਲਾਂ ਤਿਆਰੀ ਦੇ ਸਬੰਧ ’ਚ ਨਿਰਦੇਸ਼ ਜਾਰੀ ਕੀਤੇ ਸਨ, ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਅਧਿਕਾਰੀ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੇ ਹਲਾਤਾਂ ਨਾਲ ਨਜਿੱਠਣ ਲਈ ਤਿਆਰ ਰਹੇ। ਰਾਸ਼ਟਰੀ ਆਫ਼ਤ ਮੋਚਨ ਬਲ (ਐੱਨ. ਡੀ. ਆਰ. ਐੱਫ.) ਨੇ ਪਹਿਲਾਂ ਤੋਂ ਹੀ ਕੇਰਲ ’ਚ ਆਪਣੀਆਂ 5 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਤੱਟੀ ਖੇਤਰਾਂ ਕੋਲ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ। ਨਾਲ ਹੀ ਮੀਂਹ ਘੱਟ ਹੋਣ ਤੱਕ ਰਾਤ ਦੀ ਯਾਤਰਾ ਤੋਂ ਬਚਣ ਦੀ ਵੀ ਸਲਾਹ ਦਿੱਤੀ ਹੈ।


Tanu

Content Editor

Related News