ਮੀਂਹ ਅਤੇ ਠੰਡ ਵਿਚਾਲੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੌਂਣ ਲਈ ਬਣਾਏ ਗਏ ਟੈਂਟ ਤੇ ਕੱਪੜੇ ਹੋਏ ਗਿੱਲੇ
Sunday, Jan 03, 2021 - 11:00 AM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਯਾਨੀ ਐਤਵਾਰ ਨੂੰ 39ਵਾਂ ਦਿਨ ਹੋ ਗਿਆ ਹੈ। ਉੱਥੇ ਹੀ ਮੀਂਹ ਅਤੇ ਠੰਡ ਦਰਮਿਆਨ 37ਵੇਂ ਦਿਨ ਗਾਜ਼ੀਪੁਰ (ਦਿੱਲੀ-ਯੂ.ਪੀ. ਸਰਹੱਦ) 'ਤੇ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ। ਇਕ ਪ੍ਰਦਰਸ਼ਨਕਾਰੀ ਕਹਿੰਦੇ ਹਨ,''ਅਸੀਂ ਆਪਣੇ ਪਰਿਵਾਰ ਤੋਂ ਦੂਰ ਅਜਿਹੇ ਮੌਸਮ 'ਚ ਸੜਕਾਂ 'ਤੇ ਰਹਿ ਰਹੇ ਹਾਂ। ਸਾਨੂੰ ਉਮੀਦ ਹੈ ਕਿ ਸਰਕਾਰ ਕੱਲ ਯਾਨੀ ਸੋਮਵਾਰ ਨੂੰ ਸਾਡੀਆਂ ਮੰਗਾਂ ਮੰਨ ਲਵੇਗੀ।'' ਮੀਂਹ ਕਾਰਨ ਕਿਸਾਨਾਂ ਦੇ ਸੌਣ ਲਈ ਬਣਾਏ ਗਏ ਟੈਂਟ, ਕੱਪੜੇ, ਟਰਾਲੀ 'ਤੇ ਬਣੇ ਰੈਨ ਬਸੇਰੇ ਗਿੱਲੇ ਹੋ ਗਏ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਹੋਵੇਗਾ ਹੋਰ ਤਿੱਖਾ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਖੇਤੀ ਕਾਨੂੰਨਾਂ 'ਤੇ ਗਤੀਰੋਧ ਦੂਰ ਕਰਨ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਸ਼ੁੱਕਰਵਾਰ ਨੂੰ ਹੋਈ 7ਵੇਂ ਦੌਰ ਦੀ ਰਸਮੀ ਗੱਲਬਾਤ ਸਕਾਰਾਤਮਕ ਰਹੀ। ਜਿਸ 'ਚ ਕਿਸਾਨਾਂ ਦੀਆਂ 2 ਮੰਗਾਂ 'ਤੇ ਦੋਹਾਂ ਪੱਖਾਂ ਦਰਮਿਆਨ ਸਹਿਮਤੀ ਬਣੀ। ਹੁਣ ਨਵੇਂ ਸਾਲ 'ਚ 4 ਜਨਵਰੀ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ, ਜਿਸ 'ਚ ਬਾਕੀ 2 ਮਾਮਲਿਆਂ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਅਤੇ ਫਸਲਾਂ ਦੇ ਐੱਮ.ਐੱਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਦੀ ਗਾਰੰਟੀ ਦੇ ਮੁੱਦਿਆਂ 'ਤੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਗਾਜ਼ੀਪੁਰ ਸਰਹੱਦ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀ ਇਹ ਗੱਲ
ਨੋਟ : ਠੰਡ ਵਿਚਾਲੇ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ