ਦਿੱਲੀ-NCR ''ਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ; ਸੜਕਾਂ ''ਤੇ ਲੱਗਾ ਜਾਮ, ਲੋਕ ਹੋਏ ਪਰੇਸ਼ਾਨ

Friday, Sep 06, 2024 - 11:02 AM (IST)

ਨਵੀਂ ਦਿੱਲੀ- ਦੇਸ਼ ਦੇ ਰਾਜਧਾਨੀ ਦਿੱਲੀ-NCR 'ਚ ਇਨ੍ਹੀਂ ਦਿਨੀਂ ਮੌਸਮ ਮਿਹਰਬਾਨ ਨਜ਼ਰ ਆ ਰਿਹਾ ਹੈ। ਦਿੱਲੀ ਵਿਚ ਅੱਜ ਫਿਰ ਮੋਹਲੇਧਾਰ ਮੀਂਹ ਪਿਆ ਹੈ। ਇਸ ਮੀਂਹ ਨੇ ਲੋਕਾਂ ਨੂੰ ਉਸਮ ਭਰੀ ਗਰਮੀ ਤੋਂ ਰਾਹਤ ਦਿਵਾਈ ਹੈ। ਜਿਸ ਵਜ੍ਹਾਂ ਨਾਲ ਮੌਸਮ ਸੁਹਾਵਨਾ ਹੋ ਗਿਆ। ਦਿੱਲੀ-NCR 'ਚ ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਵੀ ਬਣ ਗਿਆ ਹੈ। ਮੀਂਹ ਕਾਰਨ ਸੜਕਾਂ 'ਤੇ ਸਵੇਰ ਤੋਂ ਹੀ ਲੰਮਾ ਜਾਮ ਲੱਗ ਗਿਆ ਹੈ। ਜਦਕਿ ਕਈ ਥਾਵਾਂ 'ਤੇ ਪਾਣੀ ਭਰ ਗਿਆ। ਵੀਰਵਾਰ ਦੇ ਦਿਨ ਵੀ ਦਿੱਲੀ-NCR ਦੇ ਕਈ ਹਿੱਸਿਆਂ ਵਿਚ ਮੀਂਹ ਪਿਆ। ਦਿੱਲੀ-NCR ਵਿਚ ਜਦੋਂ-ਜਦੋਂ ਮੀਂਹ ਪੈਂਦਾ ਹੈ, ਉਦੋਂ-ਉਦੋਂ ਜਾਮ ਲੱਗਣ ਕਾਰਨ ਲੋਕਾਂ ਦੀ ਇਕ ਥਾਂ ਤੋਂ ਦੂਜੀ ਥਾਂ 'ਤੇ ਪਹੁੰਚਣਾ ਮੁਸ਼ਕਲ ਹੋ ਜਾਂਦਾ ਹੈ। 

ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.2 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਦਿਨ ਭਰ ਮੀਂਹ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਨਮੀ 100 ਫੀਸਦੀ ਦਰਜ ਕੀਤੀ ਗਈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਦਿਨ ਸਮੇਂ ਦਿੱਲੀ ਵਿਚ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ। IMD ਨੇ ਰਾਸ਼ਟਰੀ ਰਾਜਧਾਨੀ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।


Tanu

Content Editor

Related News