ਰਾਜਸਥਾਨ 'ਚ ਮੀਂਹ ਨੇ ਮਚਾਈ ਤਬਾਹੀ, ਰੁੜ੍ਹੀ ਰੋਡਵੇਜ਼ ਦੀ ਬੱਸ, ਢਹਿ ਗਈ ਸੋਨਾਰ ਕਿਲੇ ਦੀ ਕੰਧ
Tuesday, Aug 06, 2024 - 06:15 PM (IST)
ਨੈਸ਼ਨਲ ਡੈਸਕ : ਰਾਜਸਥਾਨ 'ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ 24 ਘੰਟਿਆਂ 'ਚ ਜੈਸਲਮੇਰ, ਜੋਧਪੁਰ ਅਤੇ ਪਾਲੀ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਯਾਨੀ 200 ਮਿਲੀਮੀਟਰ ਤੋਂ ਵੱਧ ਦਰਜ ਕੀਤੀ ਗਈ। ਮੌਸਮ ਕੇਂਦਰ ਨੇ ਸੂਬੇ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਰੇਲਵੇ ਨੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਰਾਜਸਥਾਨ ਦੇ ਟੋਂਕ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਸਰਕਾਰੀ ਇਮਾਰਤਾਂ ਵਿੱਚ ਪਾਣੀ ਭਰ ਗਿਆ ਹੈ। ਕਈ ਪਿੰਡਾਂ ਵਿੱਚ ਸੜਕਾਂ ਪਾਣੀ ਵਿਚ ਰੁੜ੍ਹ ਗਈਆਂ ਅਤੇ ਕਈ ਥਾਵਾਂ ’ਤੇ ਪ੍ਰਸ਼ਾਸਨ ਦੀ ਟੀਮ ਨੇ ਲੋਕਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ। ਟੋਂਕ ਜ਼ਿਲ੍ਹੇ 'ਚ ਟੋਰਡੀ ਸਾਗਰ ਬੰਨ੍ਹ ਦੇ ਓਵਰਫਲੋਅ ਹੋਣ ਕਾਰਨ ਰੋਡਵੇਜ਼ ਦੀ ਇਕ ਬੱਸ ਪਾਣੀ ਵਿਚ ਰੁੜ੍ਹ ਗਈ। ਹਾਲਾਂਕਿ ਬੱਸ ਵਿੱਚ ਕੋਈ ਸਵਾਰੀ ਨਹੀਂ ਸੀ। ਪਰ ਅਜੇ ਤੱਕ ਡਰਾਈਵਰ ਦਾ ਪਤਾ ਨਹੀਂ ਲੱਗ ਸਕਿਆ। ਅੱਜ ਵੀ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਰਾਜਸਥਾਨ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਹਾਹਾਕਾਰ ਮਚਾ ਦਿੱਤੀ ਹੈ। ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸੂਬੇ ਦੇ 7 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਪਿਛਲੇ 36 ਘੰਟਿਆਂ 'ਚ ਭਾਰੀ ਮੀਂਹ ਕਾਰਨ 11 ਲੋਕਾਂ ਦੀ ਜਾਨ ਚਲੀ ਗਈ ਹੈ। ਮੌਸਮ ਮਾਹਿਰਾਂ ਮੁਤਾਬਕ ਸੂਬੇ 'ਚ ਸਰਗਰਮ ਘੱਟ ਦਬਾਅ ਵਾਲਾ ਸਿਸਟਮ ਹੁਣ ਕਮਜ਼ੋਰ ਹੋ ਕੇ ਪਾਕਿਸਤਾਨ ਵੱਲ ਵਧ ਰਿਹਾ ਹੈ। ਰੇਗਿਸਤਾਨੀ ਸ਼ਹਿਰ ਜੈਸਲਮੇਰ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। 12 ਸਾਲਾਂ 'ਚ ਅਗਸਤ ਮਹੀਨੇ 'ਚ ਸਭ ਤੋਂ ਵੱਧ ਬਾਰਿਸ਼ ਦਾ ਰਿਕਾਰਡ ਟੁੱਟ ਗਿਆ ਹੈ। ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 95.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਭਾਰੀ ਬਰਸਾਤ ਕਾਰਨ ਮੰਗਲਵਾਰ ਨੂੰ ਸੋਨਾਰ ਕਿਲੇ ਦੀ ਇੱਕ ਕੰਧ ਢਹਿ ਗਈ। ਕੰਧ ਡਿੱਗਣ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਲੋਕ ਡਰ ਗਏ। ਸੁਰੱਖਿਆ ਦੇ ਮੱਦੇਨਜ਼ਰ ਕਿਲ੍ਹੇ ਦੇ ਨਾਲ ਲੱਗਦੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8