ਦਿੱਲੀ ਦੇ ਕੁਝ ਹਿੱਸਿਆਂ ''ਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

Wednesday, Aug 07, 2024 - 11:38 AM (IST)

ਦਿੱਲੀ ਦੇ ਕੁਝ ਹਿੱਸਿਆਂ ''ਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ 'ਚ ਬੁੱਧਵਾਰ ਸਵੇਰੇ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। IMD ਨੇ ਕਿਹਾ ਕਿ ਦਿੱਲੀ ਵਿਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੇ ਆਮ ਤਾਪਮਾਨ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਹੈ। ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ 8.30 ਵਜੇ ਦਿੱਲੀ 'ਚ ਨਮੀ ਦਾ ਪੱਧਰ 92 ਫੀਸਦੀ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਰਾਜਧਾਨੀ 'ਚ ਬੱਦਲਵਾਈ ਰਹਿਣ ਅਤੇ ਗਰਜ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬੁੱਧਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ।


author

Tanu

Content Editor

Related News