ਬਾਰਿਸ਼ ਨੇ ਵਧਾਈ ਦਿੱਲੀ 'ਚ ਠੰਡ, ਅਗਲੇ ਦੋ ਦਿਨਾਂ ਤੱਕ ਡਿੱਗੇਗਾ ਹੋਰ ਤਾਪਮਾਨ

01/17/2020 9:54:27 AM

ਨਵੀਂ ਦਿੱਲੀ—ਦਿੱਲੀ-ਐੱਨ.ਸੀ.ਆਰ 'ਚ ਹੋਈ ਬਾਰਿਸ਼ ਤੋਂ ਬਾਅਦ ਰਾਜਧਾਨੀ 'ਚ ਠੰਡ ਵੱਧ ਗਈ ਹੈ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗਾਜੀਆਬਾਦ ਅਤੇ ਗੁਰੂਗ੍ਰਾਮ 'ਚ ਵੀਰਵਾਰ ਨੂੰ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ। ਖਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਦੇ ਕਾਰਨ ਉੱਤਰ ਭਾਰਤ 'ਚ 12 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਦਿੱਲੀ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ ਦੱਸ ਦੇਈਏ ਕਿ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਜ਼ਿਆਦਾ ਤੋਂ ਜ਼ਿਆਦਾ 16 ਡਿਗਰੀ ਸੈਲਸੀਅਸ ਸੀ।

PunjabKesari

ਦੱਸਣਯੋਗ ਹੈ ਕਿ ਦਿੱਲੀ 'ਚ ਅੱਜ ਦਿਨ ਭਰ ਕੋਹਰਾ ਅਤੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਦਿੱਲੀ ਸਮੇਤ ਉਤਰਾਖੰਡ, ਪੱਛਮੀ ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਦਿੱਲੀ 'ਚ ਸ਼ਨੀਵਾਰ ਨੂੰ ਠੰਡ ਹੋਰ ਵੱਧ ਸਕਦੀ ਹੈ ਅਤੇ ਅਗਲੇ ਦੋ ਦਿਨਾਂ ਤੱਕ ਦਿੱਲੀ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਪੰਜਾਬ 'ਚ ਵੀ ਬਾਰਿਸ਼ ਦੀ ਸੰਭਾਵਨਾ ਹੈ। ਦਿੱਲੀ-ਐੱਨ.ਸੀ.ਆਰ ਦੇ ਕਈ ਇਲਾਕਿਆਂ 'ਚ ਬਾਰਿਸ਼ ਤੋਂ ਬਾਅਦ ਹਵਾ ਗੁਣਵੱਤਾ ਇੰਡੈਕਸ (ਏ.ਕਿਊ.ਆਈ) 206 ਦਰਜ ਕੀਤਾ ਗਿਆ ਹੈ, ਜੋ ਕਿ ਖਰਾਬ ਪੱਧਰ 'ਤੇ ਹੈ।


Iqbalkaur

Content Editor

Related News