5 ਤੋਂ 9 ਮਈ ਤੱਕ ਮੀਂਹ ਦੀ ਚਿਤਾਵਨੀ! ਬਿਜਲੀ ਡਿੱਗਣ ਦੇ ਆਸਾਰ ਤੇ ਚੱਲਣਗੀਆਂ ਤੇਜ਼ ਹਵਾਵਾਂ
Monday, May 05, 2025 - 05:37 PM (IST)

ਅਮਰਾਵਤੀ (ਪੀਟੀਆਈ) : ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 5 ਮਈ ਤੋਂ 8 ਮਈ ਤੱਕ ਭਾਰੀ ਬਾਰਿਸ਼ ਅਤੇ 9 ਮਈ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Big Ticket Abu Dhabi ਨੇ ਚਮਕਾਈ ਭਾਰਤੀ ਦੀ ਕਿਸਮਤ!
ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ (NCAP), ਯਾਨਮ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ (SCAP) ਅਤੇ ਰਾਇਲਸੀਮਾ ਵਿੱਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਇੱਕ ਰਿਲੀਜ਼ ਵਿੱਚ ਕਿਹਾ ਕਿ ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਦੇ ਕੁਝ ਖੇਤਰਾਂ 'ਚ ਬਿਜਲੀ ਡਿੱਗਣ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।"
ਪਹਿਲਾਂ ਮੈਂ...! ਵਿਆਹ ਸਮਾਗਮ 'ਚ ਭਿੜ ਗਏ ਦੋ ਨੌਜਵਾਨ, ਦੋਵਾਂ ਦੀ ਮੌਤ
ਵਿਭਾਗ ਨੇ ਸ਼ੁੱਕਰਵਾਰ ਨੂੰ ਇਲਾਕੇ ਵਿੱਚ ਗਰਜ ਅਤੇ ਤੇਜ਼ ਹਵਾਵਾਂ (ਵੱਧ ਤੋਂ ਵੱਧ 50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਵੀਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ ਇਸ ਵਿੱਚ ਵਾਧਾ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8