ਇੰਦੌਰ ''ਚ ਭਾਰੀ ਮੀਂਹ ਨੇ ਤੋੜਿਆ 39 ਸਾਲਾਂ ਦਾ ਰਿਕਾਰਡ, ਕਈ ਇਲਾਕਿਆਂ ''ਚ ਭਰਿਆ ਪਾਣੀ

Saturday, Aug 22, 2020 - 01:16 PM (IST)

ਇੰਦੌਰ (ਭਾਸ਼ਾ)— ਮੱਧ ਪ੍ਰਦੇਸ਼ ਦੀ ਆਰਥਿਕ ਰਾਜਧਾਨੀ ਆਖੇ ਜਾਣ ਵਾਲੇ ਇੰਦੌਰ ਵਿਚ ਪਿਛਲੇ 24 ਘੰਟਿਆਂ ਤੋਂ ਜਾਰੀ ਭਾਰੀ ਮੀਂਹ ਨੇ ਸ਼ਨੀਵਾਰ ਯਾਨੀ ਕਿ ਅੱਜ 39 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਲਗਾਤਾਰ ਭਾਰੀ ਮੀਂਹ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਜਨ-ਜੀਵਨ ਪ੍ਰਭਾਵਿਤ ਹੋ ਗਿਆ। ਮੌਸਮ ਮਹਿਕਮੇ ਦੇ ਵਿਗਿਆਨਕ ਅਮਿਤੇਸ਼ ਯਾਦਵ ਦੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 8.30 ਵਜੇ ਤੋਂ ਸ਼ਨੀਵਾਰ ਸਵੇਰੇ 8.30 ਦਰਮਿਆਨ ਸ਼ਹਿਰ ਵਿਚ 263.4 ਮਿਲੀਮੀਟਰ (10.37 ਇੰਚ) ਮੀਂਹ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਇਸ ਤੋਂ ਪਹਿਲਾਂ 10 ਅਗਸਤ 1981 ਨੂੰ 24 ਘੰਟਿਆਂ ਵਿ ਚ 212.6 ਮਿਲੀਮੀਟਰ (8.37 ਇੰਚ) ਮੀਂਹ ਦਰਜ ਕੀਤਾ ਗਿਆ ਸੀ। ਇਹ ਰਿਕਾਰਡ ਹੁਣ ਟੁੱਟ ਗਿਆ ਹੈ। 

PunjabKesari
ਭਾਰੀ ਮੀਂਹ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਪੁਲਸ ਦੇ ਆਲਾ ਅਫ਼ਸਰਾਂ ਨੇ ਸ਼ਨੀਵਾਰ ਤੜਕੇ ਮੈਦਾਨ ਸੰਭਾਲਿਆ ਅਤੇ ਹੇਠਲੀਆਂ ਬਸਤੀਆਂ 'ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਸ਼ਹਿਰ ਦੇ ਕਈ ਇਲਾਕਿਆਂ ਦੇ ਲੋਕ ਆਪਣੇ ਘਰਾਂ ਵਿਚ ਮੀਂਹ ਦਾ ਪਾਣੀ ਭਰ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰ ਰਹੇ ਹਨ।

PunjabKesari

ਸ਼ਹਿਰ ਦੀਆਂ ਜ਼ਿਆਦਾਤਰ ਮੁੱਖ ਸੜਕਾਂ ਦੇ ਪਾਣੀ ਨਾਲ ਭਰ ਜਾਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਚਸ਼ਮਦੀਦਾਂ ਨੇ ਦੱਸਿਆ ਕਿ ਭਾਰੀ ਮੀਂਹ ਤੋਂ ਬਾਅਦ ਸਰਕਾਰੀ ਮਹਾਰਾਜਾ ਯਸ਼ਵੰਤਰਾਵ ਹਸਪਤਾਲ ਦੇ ਦੋ ਵਾਰਡਾਂ 'ਚ ਪਾਣੀ ਭਰ ਗਿਆ। ਇਹ ਪ੍ਰਦੇਸ਼ ਦੇ ਵੱਡੇ ਸਰਕਾਰੀ ਹਸਪਤਾਲਾਂ 'ਚੋਂ ਇਕ ਹੈ। ਹਸਪਤਾਲ 'ਚ ਪਾਣੀ ਭਰ ਜਾਣ ਕਾਰਨ ਦਾਖ਼ਲ ਮਰੀਜ਼ਾਂ ਨੂੰ ਹਸਪਤਾਲ ਦੀ ਚੌਥੀ ਮੰਜ਼ਿਲ 'ਤੇ ਸ਼ਿਫਟ ਕੀਤਾ ਗਿਆ ਹੈ।


Tanu

Content Editor

Related News