ਸਰਕਾਰ ਨੇ ਪਾਕਿਸਤਾਨ ਦੇ ਸਾਹਮਣੇ ਉਠਾਇਆ ਸਿੱਖ ਔਰਤ ਦੇ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ : ਜੈਸ਼ੰਕਰ

Tuesday, Sep 27, 2022 - 10:40 AM (IST)

ਸਰਕਾਰ ਨੇ ਪਾਕਿਸਤਾਨ ਦੇ ਸਾਹਮਣੇ ਉਠਾਇਆ ਸਿੱਖ ਔਰਤ ਦੇ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ : ਜੈਸ਼ੰਕਰ

ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐੱਨ.ਸੀ.ਐੱਮ.) ਨੂੰ ਸੂਚਿਤ ਕੀਤਾ ਹੈ ਕਿ ਉਸ ਨੇ ਇਕ ਸਿੱਖ ਔਰਤ ਦੇ ਜ਼ਬਰੀ ਧਰਮ ਪਰਿਵਰਤਨ ਦਾ ਮੁੱਦਾ ਪਾਕਿਸਤਾਨ ਸਾਹਮਣੇ ਉਠਾਇਆ ਅਤੇ ਆਸ ਪ੍ਰਗਟਾਈ ਹੈ ਕਿ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਨ.ਸੀ.ਐੱਮ. ਨੇ ਇਕ ਬਿਆਨ 'ਚ ਕਿਹਾ ਕਿ ਉਸ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ 'ਚ ਇਕ ਸਿੱਖ ਔਰਤ ਦੇ ਅਗਵਾ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਸੰਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਸੀ।

ਇਹ ਵੀ ਪੜ੍ਹੋ : ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਐਲਾਨ, MSP ਨੂੰ ਲੈ ਕੇ ਦੇਸ਼ ਭਰ ’ਚ ਹੋਵੇਗਾ ਵੱਡਾ ਅੰਦੋਲਨ

ਐੱਨ.ਸੀ.ਐੱਮ. ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ 22 ਅਗਸਤ ਨੂੰ ਇਕ ਪੱਤਰ ਰਾਹੀਂ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਨੂੰ ਪਾਕਿਸਤਾਨ 'ਚ ਆਪਣੇ ਹਮਰੁਤਬਾ ਕੋਲ ਉਠਾਉਣ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਅਤੇ ਗੁਆਂਢੀ ਮੁਲਕ 'ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਖ਼ਿਲਾਫ਼ ਨਫ਼ਰਤ ਨੂੰ ਰੋਕਣ ਅਤੇ ਉਸ ਦਾ ਮੁਕਾਬਲਾ ਕਰਨ ਲਈ ਉੱਚਿਤ ਕਦਮ ਚੁੱਕੇ ਜਾਣ। ਬਿਆਨ 'ਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਜੈਸ਼ੰਕਰ ਨੇ 17 ਸਤੰਬਰ ਨੂੰ ਇਕ ਪੱਤਰ 'ਚ ਐੱਨ.ਸੀ.ਐੱਮ. ਮੁਖੀ ਨੂੰ ਸੂਚਿਤ ਕੀਤਾ ਕਿ ਸਰਕਾਰ ਨੇ ਘਟਨਾ ਦਾ ਨੋਟਿਸ ਲਿਆ ਅਤੇ ਜਿਵੇਂ ਹੀ ਘਟਨਾ ਦੀ ਸੂਚਨਾ ਮਿਲੀ, ਉਸ ਨੇ ਕੂਟਨੀਤਕ ਮਾਧਿਅਮਾਂ ਰਾਹੀਂ ਇਹ ਮਾਮਲਾ ਪਾਕਿਸਤਾਨ ਸਰਕਾਰ ਦੇ ਸਾਹਮਣੇ ਉਠਾਇਆ ਅਤੇ ਇਸ ਤਰ੍ਹਾਂ ਦੀ ਹੈਰਾਨ ਕਰਨ ਵਾਲੀ ਅਤੇ ਨਿੰਦਣਯੋਗ ਘਟਨਾ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News