ਹਿੰਦੀ ‘ਥੋਪੇ’ ਜਾਣ ਦੇ ਵਿਰੁੱਧ ''ਚ ਮਿਲ ਕੇ ਪ੍ਰਦਰਸ਼ਨ ਕਰਨਗੇ ਰਾਜ ਤੇ ਊਧਵ ਠਾਕਰੇ
Saturday, Jun 28, 2025 - 05:36 PM (IST)

ਮੁੰਬਈ (ਭਾਸ਼ਾ) - ਊਧਵ ਠਾਕਰੇ ਅਤੇ ਰਾਜ ਠਾਕਰੇ ਰਾਜਨੀਤਿਕ ਤੌਰ ’ਤੇ ਵੱਖਰੇ ਹੋਣ ਪਰ ਉਨ੍ਹਾਂ ਨੇ ਮਰਾਠੀ ਭਾਸ਼ਾ ਦੇ ਮੁੱਦੇ ’ਤੇ ਇਕੱਠੇ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੀਆਂ ਪਾਰਟੀਆਂ ਪਹਿਲੀ ਤੋਂ 5ਵੀਂ ਜਮਾਤ ਤੱਕ ਹਿੰਦੀ ਭਾਸ਼ਾ ਥੋਪਣ ਅਤੇ ਸਰਕਾਰ ਦੇ ਤਿੰਨ-ਭਾਸ਼ਾਈ ਫਾਰਮੂਲੇ ਦਾ ਸਾਂਝੇ ਤੌਰ ’ਤੇ ਵਿਰੋਧ ਕਰਨਗੀਆਂ। 5 ਜੁਲਾਈ ਨੂੰ ਹੋਣ ਵਾਲਾ ਵਿਰੋਧ ਪ੍ਰਦਰਸ਼ਨ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਦੇ ਮੁਖੀ ਊਧਵ ਠਾਕਰੇ ਅਤੇ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐੱਮ. ਐੱਨ. ਐੱਸ.) ਦੇ ਪ੍ਰਧਾਨ ਰਾਜ ਠਾਕਰੇ ਨੂੰ ਇਕ ਪਲੇਟਫਾਰਮ ’ਤੇ ਲਿਆਏਗਾ।
ਇਹ ਵੀ ਪੜ੍ਹੋ : ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ ਲੈ ਗਈ ਤੇ ਫਿਰ ਚਾੜ੍ਹ 'ਤੀ SCORPIO
ਦੋਵਾਂ ਆਗੂਆਂ ਨੇ ਇਕੋ ਸਮੇਂ ਵੱਖ-ਵੱਖ ਪ੍ਰੈੱਸ ਕਾਨਫਰੰਸਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਉਹ ਹਿੰਦੀ ਅਤੇ ਤਿੰਨ-ਭਾਸ਼ੀ ਫਾਰਮੂਲਾ ਲਾਗੂ ਕਰਨ ਦਾ ਸਖ਼ਤ ਵਿਰੋਧ ਕਰਨਗੇ। ਊਧਵ ਨੇ 7 ਜੁਲਾਈ ਨੂੰ ਆਜ਼ਾਦ ਮੈਦਾਨ ਵਿਚ ਕੁਝ ਸੰਗਠਨਾਂ ਵੱਲੋਂ ਆਯੋਜਿਤ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ, ਜਦੋਂ ਕਿ ਉਨ੍ਹਾਂ ਦੇ ਚਚੇਰੇ ਭਰਾ ਰਾਜ ਨੇ ਕਿਹਾ ਸੀ ਕਿ ਉਹ ਗਿਰਗਾਓਂ ਚੌਪਾਟੀ ਤੋਂ ਇਕ ਗੈਰ-ਰਾਜਨੀਤਿਕ ਮਾਰਚ ਕੱਢਣਗੇ ਅਤੇ ਸ਼ਿਵ ਸੈਨਾ (ਉਬਾਠਾ) ਸਮੇਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਇਸ ਵਿਚ ਸੱਦਾ ਦੇਣਗੇ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ! ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ
ਸ਼ਿਵ ਸੈਨਾ (ਉਬਾਥਾ) ਦੇ ਨੇਤਾ ਆਦਿੱਤਿਆ ਠਾਕਰੇ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸਕੂਲਾਂ ਵਿੱਚ ਹਿੰਦੀ ਭਾਸ਼ਾ ਨੂੰ "ਲਾਗੂ" ਕਰਨ ਨੂੰ ਲੈ ਕੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਬੋਲਦਿਆਂ ਪੁੱਛਿਆ ਕਿ ਕੀ ਮੰਤਰੀ ਸਰਕਾਰ ਚਲਾ ਰਹੇ ਹਨ ਜਾਂ "ਕਾਮੇਡੀ ਸ਼ੋਅ"। ਠਾਕਰੇ ਨੇ ਸਕੂਲ ਸਿੱਖਿਆ ਮੰਤਰੀ ਦਾਦਾ ਭੂਸੇ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਜਮਾਤ ਵਿੱਚ ਭੇਜਿਆ ਜਾਣਾ ਚਾਹੀਦਾ ਹੈ, ਜਿਸ ਵਿੱਚੋਂ ਉਹ ਪਾਸ ਨਹੀਂ ਹੋ ਸਕਣਗੇ। ਮਹਾਰਾਸ਼ਟਰ ਵਿੱਚ ਤਿੰਨ-ਭਾਸ਼ਾਈ ਫਾਰਮੂਲੇ 'ਤੇ ਵਿਵਾਦ ਉਦੋਂ ਸ਼ੁਰੂ ਹੋਇਆ, ਜਦੋਂ ਰਾਜ ਸਰਕਾਰ ਨੇ ਪਿਛਲੇ ਹਫ਼ਤੇ ਇੱਕ ਸੋਧਿਆ ਆਦੇਸ਼ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਮਰਾਠੀ ਅਤੇ ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਿੰਦੀ "ਆਮ ਤੌਰ 'ਤੇ" ਤੀਜੀ ਭਾਸ਼ਾ ਵਜੋਂ ਸਿਖਾਈ ਜਾਵੇਗੀ।
ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।