ਰਾਜ ਠਾਕਰੇ ਨੇ ਮੁੰਬਈ ''ਚ ਪੁੱਤਰ ਅਮਿਤ ਲਈ ਪਾਈ ਵੋਟ

Wednesday, Nov 20, 2024 - 02:42 PM (IST)

ਮੁੰਬਈ- ਮਹਾਰਾਸ਼ਟਰ ਨਵਨਿਰਮਾਣ ਸੈਨਾ (MNS) ਦੇ ਮੁਖੀ ਰਾਜ ਠਾਕਰੇ ਨੇ ਬੁੱਧਵਾਰ ਨੂੰ ਮੁੰਬਈ ਦੀ ਮਹਿਮ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਚੋਣ ਲੜ ਰਹੇ ਆਪਣੇ ਪੁੱਤਰ ਅਮਿਤ ਲਈ ਵੋਟ ਪਾਈ। ਠਾਕਰੇ ਨੇ ਬਾਅਦ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ 5 ਸਾਲਾਂ 'ਚ ਵੋਟਰਾਂ ਦੀ ਗਿਣਤੀ ਘੱਟ ਰਹੀ ਹੈ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਘਰਾਂ ਤੋਂ ਬਾਹਰ ਆਉਣ।

ਉਨ੍ਹਾਂ ਕਿਹਾ ਕਿ ਵੋਟ ਨਾ ਪਾਉਣਾ ਕੋਈ ਵਿਕਲਪ ਨਹੀਂ ਹੋ ਸਕਦਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਲਈ ਵੋਟ ਪਾਉਣ ਤੋਂ ਬਾਅਦ ਕਿਵੇਂ ਦਾ ਮਹਿਸੂਸ ਕਰਦੇ ਹਨ, ਤਾਂ ਉਨ੍ਹਾਂ ਨੇ ਮੁਸਕਰਾਉਂਦੇ ਹੋਏ ਕਿਹਾ ਇਹ ਬਹੁਤ ਚੰਗਾ ਅਹਿਸਾਸ ਸੀ। ਅਮਿਤ ਮਹਿਮ ਤੋਂ ਚੋਣ ਲੜ ਕੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਰਹੇ ਹਨ। ਇਸ ਸੀਟ 'ਤੇ ਤਿਕੋਣਾ ਮੁਕਾਬਲਾ ਹੈ ਜਿੱਥੋਂ ਸੱਤਾਧਾਰੀ ਸ਼ਿਵ ਸੈਨਾ ਦੇ ਸਦਾ ਸਰਵਣਕਰ ਅਤੇ ਸ਼ਿਵ ਸੈਨਾ (ਯੂ. ਬੀ. ਟੀ) ਦੇ ਉਮੀਦਵਾਰ ਮਹੇਸ਼ ਸਾਵੰਤ ਵੀ ਮੈਦਾਨ 'ਚ ਹਨ।


Tanu

Content Editor

Related News