ਸੋਨਮ ਨੇ ਜਿਸ ਰਾਜ ਕੁਸ਼ਵਾਹਾ ਲਈ ਪਤੀ ਨੂੰ ਮਰਵਾਇਆ, ਹੁਣ ਉਸ ਦੀ ਤਸਵੀਰ ਆਈ ਸਾਹਮਣੇ
Monday, Jun 09, 2025 - 03:14 PM (IST)

ਨੈਸ਼ਨਲ ਡੈਸਕ- ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ 'ਚ ਇਕ ਨਵਾਂ ਮੋੜ ਆਇਆ ਹੈ। ਪੁਲਸ ਨੇ 21 ਸਾਲਾ ਰਾਜ ਕੁਸ਼ਵਾਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਇਸ ਕਤਲ ਦਾ ਮੁੱਖ ਦੋਸ਼ੀ ਦੱਸਿਆ ਜਾ ਰਿਹਾ ਹੈ। ਰਾਜ ਦੇ 2 ਹੋਰ ਸਾਥੀਆਂ ਨੂੰ ਵੀ ਉਸ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਚੌਥੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇੰਦੌਰ 'ਚ ਸੋਨਮ ਰਘੂਵੰਸ਼ੀ ਦੇ ਦਫ਼ਤਰ 'ਚ ਕੰਮ ਕਰਨ ਵਾਲੇ ਰਾਜ ਕੁਸ਼ਵਾਹਾ ਨੂੰ ਕਾਲ ਡਿਟੇਲ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਰਾਜ ਨੇ ਸੋਨਮ ਨਾਲ ਮਿਲ ਕੇ ਰਾਜਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਅਤੇ ਉਸ ਨੂੰ ਅੰਜਾਮ ਦਿੱਤਾ। ਇਸ ਮਾਮਲੇ 'ਚ ਸੋਨਮ ਰਘੂਵੰਸ਼ੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪਹਿਲਾਂ ਮੇਘਾਲਿਆ ਤੋਂ ਗਾਇਬ ਹੋ ਗਈ ਸੀ ਪਰ ਬਾਅਦ 'ਚ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ 'ਚ ਇਕ ਢਾਬੇ ਤੋਂ ਗ੍ਰਿਫ਼ਤਾਰ ਹੋਈ। ਪੁਲਸ ਦਾ ਕਹਿਣਾ ਹੈ ਕਿ ਸੋਮਨ ਨੇ ਹੀ ਰਾਜਾ ਦੇ ਕਤਲ ਦੀ ਸੁਪਾਰੀ ਦਿੱਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8